‘ਮਹਿੰਗਾਈ ਦੀ ਮਾਰ, ਬੰਦ ਕਰੋ ਮੋਦੀ ਸਰਕਾਰ’

ਨੌਜਵਾਨ ਭਾਰਤ ਸਭਾ ਨੇ ਵਧੀਆਂ ਤੇਲ ਤੇ ਗੈਸ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

‘ਮਹਿੰਗਾਈ ਦੀ ਮਾਰ, ਬੰਦ ਕਰੋ ਮੋਦੀ ਸਰਕਾਰ’

ਹੱਲੋਮਾਜਰਾ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਨੌਜਵਾਨ।

ਕੁਲਦੀਪ ਸਿੰਘ

ਚੰਡੀਗੜ੍ਹ, 2 ਮਾਰਚ

ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਦੌਰਾਨ ਦੇਸ਼ ਵਿੱਚ ਵਧ ਰਹੀਆਂ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਅੱਜ ਨੌਜਵਾਨ ਭਾਰਤ ਸਭਾ ਵੱਲੋਂ ਯੂ.ਟੀ. ਚੰਡੀਗੜ੍ਹ ਦੇ ਪਿੰਡ ਹੱਲੋਮਾਜਰਾ ਵਿੱਚ ਪੈਦਲ ਮਾਰਚ ਕੱਢਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਨੌਜਵਾਨਾਂ ਤੇ ਆਮ ਲੋਕਾਂ ਨੇ ‘ਮੋਦੀ ਸਰਕਾਰ ਮੁਰਦਾਬਾਦ’ ‘ਬਹੁਤ ਹੋਈ ਮਹਿੰਗਾਈ ਦੀ ਮਾਰ, ਹੁਣ ਕਿੱਥੇ ਹੈ ਮੋਦੀ ਸਰਕਾਰ’ ਦੇ ਨਾਅਰੇ ਬੁਲੰਦ ਕੀਤੇ। ਇਸ ਮੌਕੇ ਯੋਗੇਸ਼, ਗੁੱਡੂ, ਅਮਨ, ਵੈਭਵ ਤੇ ਹੋਰ ਕਈ ਨੌਜਵਾਨ ਵੀ ਹਾਜ਼ਰ ਸਨ।

ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਮਾਨਵ ਨੇ ਕਿਹਾ ਕਿ ਮੋਦੀ ਸਰਕਾਰ ਸਾਲ 2014 ਵਿੱਚ ਇਸ ਵਾਅਦੇ ਨਾਲ਼ ਸੱਤਾ ਵਿੱਚ ਆਈ ਸੀ ਕਿ ਉਹ ਮਹਿੰਗਾਈ ਤੋਂ ਲੋਕਾਂ ਨੂੰ ਨਿਜਾਤ ਦਿਵਾਏਗੀ ਪਰ ਇਨ੍ਹਾਂ ਸੱਤ ਸਾਲਾਂ ਵਿੱਚ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਸੁੱਟੇ ਹਨ। ਥੋਪੇ ਗਏ ਕਰੋਨਾ ਬੰਦ ਨੇ ਪਹਿਲਾਂ ਹੀ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਸੀ ਅਤੇ ਉੱਪਰੋਂ ਇਸ ਮਹਿੰਗਾਈ ਨੇ ਉਨ੍ਹਾਂ ਦੀ ਰਹਿੰਦੀ ਖੂੰਹਦੀ ਕਮਾਈ ਵੀ ਖੋਹ ਲਈ ਹੈ। ਇਸ ਹੱਲੇ ਦੀ ਸਭ ਤੋਂ ਵੱਡੀ ਮਾਰ ਕਿਰਤੀ ਲੋਕਾਂ ਉੱਤੇ ਪਈ ਹੈ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੋਈ ਵਾਧਾ ਨਹੀਂ ਹੋਇਆ। ਅੱਜ ਵਧੇਰੇ ਕਾਮੇ ਓਵਰਟਾਈਮ ਲਾ ਕੇ ਕਿਸੇ ਤਰ੍ਹਾਂ ਘਰ ਚਲਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਬਿਜਲੀ ਤੇ ਪਾਣੀ ਦੇ ਬਿੱਲਾਂ ਵਿੱਚ ਬੇਸ਼ੁਮਾਰ ਵਾਧਾ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੀ ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ ਵੇਚਣ ਦੀ ਕੀਤੀ ਜਾ ਰਹੀ ਕੋਸ਼ਿਸ਼ ਇਸ ਬਲ਼ਦੀ ’ਤੇ ਤੇਲ ਪਾਉਣ ਦਾ ਕੰਮ ਕਰੇਗੀ। ਇਸ ਨਾਲ਼ ਚੰਡੀਗੜ੍ਹ ਦੇ ਵਸਨੀਕਾਂ ਨੂੰ ਆਉਣ ਵਾਲ਼ੇ ਸਮੇਂ ਵਿੱਚ ਮਹਿੰਗੀਆਂ ਦਰਾਂ ’ਤੇ ਬਿਜਲੀ ਮਿਲੇਗੀ। ਮਹਿੰਗਾਈ ਵਧਣ ਨਾਲ਼ ਸਿਰਫ਼ ਗਾਹਕਾਂ ’ਤੇ ਹੀ ਨਹੀਂ ਸਗੋਂ ਛੋਟੇ ਕੰਮ-ਧੰਦੇ ਕਰਨ ਵਾਲਿਆਂ ’ਤੇ ਵੀ ਅਸਰ ਪਵੇਗਾ।

ਖਰੜ (ਸ਼ਸ਼ੀਪਾਲ ਜੈਨ): ਖਰੜ ਦੇ ਬੱਸ ਸਟੈਂਡ ’ਤੇ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਵਧ ਰਹੀ ਮਹਿੰਗਾਈ ਅਤੇ ਤੇਲ ਕੀਮਤਾਂ ਵਿਰੁੱਧ ਰੋਸ ਰੈਲੀ ਕੀਤੀ ਗਈ। ਇਸ ਦੀ ਅਗਵਾਈ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਮੁਸਾਫਿਰ ਅਤੇ ਸੀਟੂ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕੀਤੀ।

ਬੁਲਾਰਿਆਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਲੋਕ ਹਿੱਤਾਂ ਨੂੰ ਵਿਸਾਰ ਕੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਕਰਨੀ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਾਲੇ ਕਾਨੂੰਨਾਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All