ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਕਰਨ ਦੇ ਕਾਰਜ ਸ਼ੁਰੂ

ਮੇਅਰ ਰਵੀਕਾਂਤ ਨੇ ਮਲੋਆ ਤੇ ਸੈਕਟਰ-46 ਵਿੱਚ ਕੰਮ ਸ਼ੁਰੂ ਕਰਵਾਇਆ

ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਕਰਨ ਦੇ ਕਾਰਜ ਸ਼ੁਰੂ

ਮੁਕੇਸ਼ ਕੁਮਾਰ

ਚੰਡੀਗੜ੍ਹ, 27 ਫਰਵਰੀ

ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ ਪੇਂਡੂ ਖੇਤਰਾਂ ਸਮੇਤ ਇੱਥੋਂ ਦੀਆਂ ਕਲੋਨੀਆਂ ਅਤੇ ਸੈਕਟਰਾਂ ਵਿੱਚ ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਨ ਲਈ ਲੋੜੀਂਦੇ ਕਾਰਜ ਸ਼ੁਰੂ ਕਰ ਦਿੱਤੇ ਹਨ। ਅੱਜ ਇੱਥੋਂ ਦੇ ਮਲੋਆ ਇਲਾਕੇ ਵਿੱਚ ਸੀਵਰੇਜ ਪ੍ਰਣਾਲੀ ਮਜ਼ਬੂਤ ਕਰਨ ਦੇ ਕਾਰਜ ਦਾ ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਨੇ ਉਦਘਾਟਨ ਕੀਤਾ। ਇਸੇ ਦੌਰਾਨ ਇੱਥੋਂ ਦੇ ਸੈਕਟਰ 46 ਸੀ ਵਿੱਚ ਵੀ ਸੀਵਰੇਜ ਪ੍ਰਣਾਲੀ ਨੂੰ ਬਦਲਣ ਦੇ ਕਾਰਜ ਵੀ ਸ਼ੁਰੂ ਕੀਤੇ ਗਏ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸ਼ਹਿਰ ਵਿੱਚ ਪੁਰਾਣੇ ਹੋ ਚੁੱਕੇ ਸੀਵਰੇਜ ਸਿਸਟਮ ਕਾਰਨ ਸ਼ਹਿਰ ਵਿੱਚ ਕਈ ਇਲਾਕਿਆਂ ਵਿੱਚ ਸੀਵਰੇਜ ਲਾਈਨ ਜਾਮ ਹੋਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਅੱਜ ਮੇਅਰ ਰਵੀਕਾਂਤ ਸ਼ਰਮਾ ਨੇ ਇੱਥੇ ਮਲੋਆ ਕਲੋਨੀ ਦੇ ਇਲਾਕੇ ਵਿੱਚ ਸੀਵਰੇਜ ਪ੍ਰਣਾਲੀ ਨੂੰ ਬਦਲਣ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਮੇਅਰ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਲੋਆ ਕਲੋਨੀ ਵਿੱਚ ਮਕਾਨ ਨੰਬਰ 3001 ਤੋਂ 3709 ਦੇ ਨੇੜੇ, ਮਦਰਾਸੀ ਕਲੋਨੀ, ਮੁੜ ਵਸੇਬਾ ਕਲੋਨੀ ਮਲੋਆ ਅਤੇ ਨਾਲ ਲਗਦੇ ਹੋਰ ਇਲਾਕਿਆਂ ਦੀਆਂ ਸੀਵਰੇਜ ਲਾਈਨਾਂ ਨੂੰ ਮਜ਼ਬੂਤ ​​ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਵਰੇਜ ਲਾਈਨਾਂ ਵਿੱਚ ਸੀਵਰੇਜ ਦਾ ਸੁਚਾਰੂ ਵਹਾਅ ਯਕੀਨੀ ਬਣਾਉਣ ਲਈ ਇਲਾਕੇ ਦੇ ਮਕਾਨਾਂ ਦੇ ਪਿਛਲੇ ਪਾਸੇ ਬਣੇ ਵਿਹੜਿਆਂ ਵਿੱਚ ਵਿਛਾਈਆਂ ਗਈਆਂ ਸੀਵਰੇਜ ਲਾਈਨਾਂ ਨੂੰ ਮਕਾਨਾਂ ਦੇ ਅਗਲੇ ਪਾਸੇ ਤਬਦੀਲ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਨਿਗਮ ਵੱਲੋਂ ਇਸ ਕਾਰਜ ’ਤੇ ਲਗਪਗ ਡੇਢ ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੱਜ ਮਲੋਆ ਇਲਾਕੇ ਵਿੱਚ ਸੀਵਰੇਜ ਸਿਸਟਮ ਨੂੰ ਬਦਲਣ ਦੇ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਮੌਕੇ ਇਲਾਕਾ ਕੌਂਸਲਰ ਰਾਜੇਸ਼ ਕੁਮਾਰ ਕਾਲੀਆ ਸਮੇਤ ਨਗਰ ਨਿਗਮ ਦੇ ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਵਿਜੇ ਪ੍ਰੇਮੀ ਤੇ ਹੋਰ ਸਬੰਧਤ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਇਸੇ ਦੌਰਾਨ ਇੱਥੇ ਸੈਕਟਰ 46 ਸੀ ਵਿੱਚ ਵੀ ਸੀਵਰੇਜ ਸਿਸਟਮ ਮਜ਼ਬੂਤ ਕਰਨ ਲਈ ਲੋੜੀਂਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕਾਰਜਾਂ ਦੀ ਸ਼ੁਰੂਆਤ ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All