ਸੜਕ ਹਾਦਸੇ ’ਚ ਜ਼ਖ਼ਮੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਦਸੰਬਰ ਇੱਥੋਂ ਦੇ ਟ੍ਰਿਬਿਊਨ ਚੌਕ ਦੇ ਨਜ਼ਦੀਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਵਿਕਾਸ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਦਸੰਬਰ
Advertisement
ਇੱਥੋਂ ਦੇ ਟ੍ਰਿਬਿਊਨ ਚੌਕ ਦੇ ਨਜ਼ਦੀਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਵਿਕਾਸ ਕੁਮਾਰ ਵਾਸੀ ਹੱਲੋਮਾਜਰਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-31 ਦੀ ਪੁਲੀਸ ਨੇ ਟਰੱਕ ਚਾਲਕ ਮੁਹੰਮਦ ਨਿਸ਼ਾਦ ਵਾਸੀ ਸ਼ਾਮਲੀ, ਉੱਤਰ ਪ੍ਰਦੇਸ਼ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਟ੍ਰਿਬਿਊਨ ਚੌਕ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਥਾਣਾ ਸੈਕਟਰ-31 ਦੀ ਪੁਲੀਸ ਨੇ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਜ਼ਮਾਨਤ ’ਤੇ ਛੱਡ ਦਿੱਤਾ।
Advertisement
×