ਮੁਹਾਲੀ ਵਿਚ ਭੇਤ-ਭਰੀ ਹਾਲਤ ’ਚ ਗੋਲੀ ਵੱਜਣ ਕਾਰਨ ਨੌਜਵਾਨ ਜ਼ਖ਼ਮੀ

ਮੁਹਾਲੀ ਵਿਚ ਭੇਤ-ਭਰੀ ਹਾਲਤ ’ਚ ਗੋਲੀ ਵੱਜਣ ਕਾਰਨ ਨੌਜਵਾਨ ਜ਼ਖ਼ਮੀ

ਘਟਨਾ ਸਥਾਨ ਦਾ ਨਿਰੀਖਣ ਕਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 21 ਜਨਵਰੀ

ਇੱਥੋਂ ਦੇ ਰਿਹਾਇਸ਼ੀ ਖੇਤਰ, ਫੇਜ਼-5 ਵਿੱਚ ਅੱਜ ਦਿਨ-ਦਿਹਾੜੇ ਗੋਲੀ ਚੱਲਣ ਕਾਰਨ ਇਕ ਲੜਕੀ ਨਾਲ ਕਾਰ ਵਿੱਚ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ (30) ਵਾਸੀ ਖਰੜ ਵਜੋਂ ਹੋਈ ਹੈ। ਉਸ ਨੂੰ ਤੁਰੰਤ ਚੀਮਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪ੍ਰੰਤੂ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਦੇਣ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਗੋਲੀ ਨੌਜਵਾਨ ਦੇ ਸਿਰ ਵਿੱਚ ਲੱਗੀ ਹੈ ਅਤੇ ਉਹ ਕੋਮਾ ਵਿੱਚ ਹੈ। ਪੀੜਤ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦੀ ਸੰਨੀ ਐਨਕਲੇਵ ਦੀ ਮੁਟਿਆਰ ਨਾਲ ਇੰਸਟਾਗ੍ਰਾਮ ’ਤੇ ਗੱਲਬਾਤ ਹੋਈ ਸੀ ਪਰ ਬਾਅਦ ਵਿੱਚ ਪਤਾ ਲੱਗਾ ਕਿ ਲੜਕੀ ਪਹਿਲਾਂ ਤੋਂ ਸ਼ਾਦੀਸ਼ੁਦਾ ਹੈ। ਮਾਪਿਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅੱਜ ਘਰ ਤੋਂ ਆਪਣੇ ਮੋਟਰਸਾਈਕਲ ’ਤੇ ਆਇਆ ਸੀ। ਉਪਰੰਤ ਉਹ ਮੁਟਿਆਰ ਦੀ ਕਾਰ ਵਿੱਚ ਜ਼ਖ਼ਮੀ ਹਾਲਤ ’ਚ ਮਿਲਿਆ। ਉਸ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ।

ਖ਼ੁਦਕੁਸ਼ੀ ਕਰਨ ਜਾਂ ਕਿਸੇ ਦੂਜੇ ਵੱਲੋਂ ਗੋਲੀ ਮਾਰੇ ਜਾਣ ਬਾਰੇ ਪੁੱਛਣ ’ਤੇ ਨੌਜਵਾਨ ਦੇ ਮਾਪਿਆਂ ਦਾ ਕਹਿਣਾ ਸੀ ਕਿ ਇਸ ਬਾਰੇ ਉਹ ਕੁੱਝ ਨਹੀਂ ਦੱਸ ਸਕਦੇ ਹਨ ਕਿਉਂਕਿ ਇਸ ਬਾਰੇ ਅਜੇ ਹਰਪ੍ਰੀਤ ਨੇ ਉਨ੍ਹਾਂ ਨੂੰ ਕੁੱਝ ਨਹੀਂ ਦੱਸਿਆ ਹੈ ਅਤੇ ਇਸ ਵੇਲੇ ਉਹ ਕੋਮਾ ਵਿੱਚ ਹੈ। ਨੌਜਵਾਨ ਦੇ ਮਾਪਿਆਂ ਨੇ ਲੜਕੀ ਦੇ ਭਰਾ ’ਤੇ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦਾ ਵੀ ਦੋਸ਼ ਲਗਾਇਆ ਹੈ।

ਉੱਧਰ, ਜਾਣਕਾਰੀ ਮਿਲੀ ਹੈ ਕਿ ਲੜਕੀ ਹੀ ਉਸ ਨੂੰ ਆਪਣੀ ਕਾਰ ਵਿੱਚ ਮੁਹਾਲੀ ਦੇ ਫੇਜ਼-5 ਵਿੱਚ ਲੈ ਕੇ ਆਈ ਸੀ। ਜਦੋਂ ਇਹ ਘਟਨਾ ਵਾਪਰੀ ਉਦੋਂ ਡਰਾਈਵਰ ਸੀਟ ’ਤੇ ਲੜਕੀ ਬੈਠੀ ਹੋਈ ਸੀ ਜਦੋਂਕਿ ਨਾਲ ਵਾਲੀ ਸੀਟ ’ਤੇ ਹਰਪ੍ਰੀਤ ਸਿੰਘ ਖੂਨ ਨਾਲ ਲਥਪਥ ਸੀ। ਸੂਤਰ ਦੱਸਦੇ ਹਨ ਕਿ ਹਰਪ੍ਰੀਤ ਆਪਣੀ ਮਹਿਲਾ ਦੋਸਤ ਨਾਲ ਕਾਰ ਵਿੱਚ ਬੈਠਾ ਸੀ, ਐਨੇ ਵਿੱਚ ਉਸ ਦਾ ਪਤੀ ਉੱਥੇ ਆ ਗਿਆ। ਉਨ੍ਹਾਂ ਵਿਚਾਲੇ ਝਗੜਾ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸ ਦੌਰਾਨ ਗੋਲੀ ਚੱਲ ਗਈ। ਪੁਲੀਸ ਅਨੁਸਾਰ ਹਰਪ੍ਰੀਤ ਨੇ ਆਪਣੇ .32 ਬੋਰ ਦੇ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਹੈ। ਲੜਕੀ ਨੇ ਪੁਲੀਸ ਨੂੰ ਕਿਹਾ ਕਿ ਹਰਪ੍ਰੀਤ ਸਿੰਘ ਨੇ ਹੀ ਉਸ ਨੂੰ ਮਿਲਣ ਲਈ ਮੁਹਾਲੀ ਸੱਦਿਆ ਸੀ। ਡੀਐੱਸਪੀ ਸੁਖਨਾਜ ਸਿੰਘ ਅਤੇ ਥਾਣਾ ਮੁਖੀ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਦੇ ਬਿਆਨ ਦਰਜ ਕਰਨ ਅਤੇ ਪੀਜੀਆਈ ਤੋਂ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਬਜਟ 2022-23 ਦੀ ਪੁਣ-ਛਾਣ

ਪੰਜਾਬ ਬਜਟ 2022-23 ਦੀ ਪੁਣ-ਛਾਣ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਸ਼ਹਿਰ

View All