ਪੱਤਰ ਪ੍ਰੇਰਕ
ਬਨੂੜ, 22 ਸਤੰਬਰ
ਟਰੈਫਿਕ ਪੁਲੀਸ ਬਨੂੜ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉੱਤੇ ਵਿਸ਼ੇਸ਼ ਨਾਕੇ ਲਗਾ ਕੇ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਸਕੂਲੀ ਵਾਹਨਾਂ ਦੇ ਚਾਲਾਨ ਕੱਟੇ ਗਏ। ਟਰੈਫਿਕ ਪੁਲੀਸ ਬਨੂੜ ਦੇ ਇੰਚਾਰਜ ਏਐੱਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ ਬਾਰੇ ਵੀ ਆਖਿਆ।