ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਂ ਬੋਲੀ ਨਾਲ ਜੁੜਨ ਲਈ ਪ੍ਰੇਰਿਆ

ਡੀ. ਏ. ਵੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ, ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ‘ਗੁਰਮੁਖੀ ਦਾ ਬੇਟਾ/ ਗੁਰਮੁਖੀ ਦੀ ਬੇਟੀ’ ਸੁੰਦਰ ਲਿਖਾਈ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ...
Advertisement

ਡੀ. ਏ. ਵੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ, ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ‘ਗੁਰਮੁਖੀ ਦਾ ਬੇਟਾ/ ਗੁਰਮੁਖੀ ਦੀ ਬੇਟੀ’ ਸੁੰਦਰ ਲਿਖਾਈ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਅਤੇ ਇਨਾਮ ਦਿੱਤੇ ਗਏ। ਇਸ ਮੌਕੇ ’ਤੇ ਪ੍ਰਿੰਸੀਪਲ ਪ੍ਰੋ. ਮੋਨਾ ਨਾਰੰਗ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਵਿਭਾਗ ਦੇ ਮੁਖੀ ਡਾ. ਮਨਦੀਪ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਮਾਂ ਬੋਲੀ ਪੰਜਾਬੀ ਨੂੰ ਗੁਰਮੁਖੀ ਲਿਪੀ ਵਿੱਚ ਲਿਖਣ ਦੀ ਮਹੱਤਤਾ ਬਾਰੇ ਦੱਸਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਨਤੀਜਿਆਂ ਦੇ ਐਲਾਨ ਦੀ ਪ੍ਰਧਾਨਗੀ ਡਾ. ਰਾਜਿੰਦਰ ਸਿੰਘ ਅਤੇ ਡਾ. ਹਰਜੀਤ ਸਿੰਘ ਨੇ ਨਿਭਾਈ ਅਤੇ ਵਿਭਾਗ ਦੇ ਬਾਕੀ ਮੈਂਬਰ ਡਾ. ਰਮਾ ਕੁਮਾਰੀ, ਪ੍ਰੋ. ਪਵਨਦੀਪ ਕੌਰ, ਡਾ. ਮਨੋਹਰ ਕੌਰ, ਡਾ. ਜਸਪ੍ਰੀਤ ਕੌਰ ਅਤੇ ਪ੍ਰੋ. ਮਨਵੀਰ ਕੌਰ ਸਮਾਰੋਹ ਦੇ ਤੌਰ ’ਤੇ ਸ਼ਾਮਲ ਰਹੇ।

Advertisement
Advertisement
Show comments