ਸ਼ਹੀਦੀ ਸਭਾ ਤੇ ਸ਼ਹੀਦੀ ਦਿਹਾੜੇ ਦੇ ਪ੍ਰਬੰਧਾਂ ਲਈ ਨਿਰਦੇਸ਼
21 ਨੂੰ ਫ਼ਤਹਿਗੜ੍ਹ ਸਾਹਿਬ ਪਹੁੰਚੇਗਾ ਨਗਰ ਕੀਰਤਨ
Advertisement
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਸ਼ਹੀਦੀ ਸਭਾ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋ 21 ਨਵੰਬਰ ਨੂੰ ਜ਼ਿਲ੍ਹੇ ਵਿਚ ਪਹੁੰਚ ਰਿਹਾ ਹੈ ਦੇ ਅਗੇੇਤੇ ਪ੍ਰਬੰਧਾਂ ਬਾਰੇ ਮੀਟਿੰਗ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ ਜਿਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਸ਼ਰਧਾਲੂਆਂ ਦੀ ਸੁਵਿਧਾ ਲਈ ਮਿੰਨੀ ਬੱਸਾਂ, ਈ-ਰਿਕਸ਼ਾ ਦੀ ਸੁਵਿਧਾ, ਐਂਬੂਲੈਂਸਾਂ ਦੀ ਤਾਇਨਾਤੀ, ਮੈਡੀਕਲ ਟੀਮਾਂ ਦਾ ਗਠਨ, ਆਰਜ਼ੀ ਪਖਾਨਿਆਂ ਦਾ ਪ੍ਰਬੰਧ, ਸਾਫ਼ ਸਫਾਈ, ਲਿੰਕ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਸਮੇਤ ਹੋਰ ਪ੍ਰਬੰਧਾਂ ਬਾਰੇ ਆਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਦਸੰਬਰ ਮਹੀਨੇ ਵਿਚ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਗੈਰ ਛੁੱਟੀ ਨਹੀਂ ਲਵੇਗਾ। ਉਨ੍ਹਾਂ ਨੇ ਏ.ਡੀ.ਸੀ ਵਿਕਾਸ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈਆਂ ਜਾਣ ਵਾਲੀਆਂ ਪ੍ਰਦਰਸ਼ਨੀਆਂ ਬਾਰੇ ਢੁੱਕਵੇਂ ਪ੍ਰਬੰਧ ਕਰਨ ਅਤੇ ਸ਼ਹਿਰ ਵਿੱਚ ਦਾਖਲੇ ਲਈ ਬਣੇ ਗੇਟਾਂ ਦੀ ਲੋੜੀਂਦੀ ਸਜਾਵਟ ਲਈ ਵੀ ਆਖਿਆ। ਇਸ ਮੌਕੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪ੍ਰਸ਼ਾਸਨਿਕ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਵੱਖ-ਵੱਖ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ।
Advertisement
Advertisement
