ਕ੍ਰਿਕਟ ਸਟੇਡੀਅਮ ਦੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼
ਨਿਊ ਚਡੀਗੜ੍ਹ ਦੇ ਪਿੰਡ ਤੋਗਾਂ ਤੋਂ ਬੂਥਗੜ੍ਹ ਨੂੰ ਜਾਂਦੇ ਪੀ-ਫੋਰ ਮਾਰਗ ’ਤੇ ਪਿੰਡ ਤੀੜਾ ਵਿੱਚ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਟੀ-20 ਕ੍ਰਿਕਟ ਮੈਚ ਸਬੰਧੀ ਅੱਜ ਪੰਜਾਬ ਦੇ ਡੀ ਆਈ ਜੀ ਤੇ ਜ਼ਿਲ੍ਹਾ ਮੁਹਾਲੀ ਦੇ ਐੱਸ ਐੱਸ...
Advertisement
ਨਿਊ ਚਡੀਗੜ੍ਹ ਦੇ ਪਿੰਡ ਤੋਗਾਂ ਤੋਂ ਬੂਥਗੜ੍ਹ ਨੂੰ ਜਾਂਦੇ ਪੀ-ਫੋਰ ਮਾਰਗ ’ਤੇ ਪਿੰਡ ਤੀੜਾ ਵਿੱਚ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਟੀ-20 ਕ੍ਰਿਕਟ ਮੈਚ ਸਬੰਧੀ ਅੱਜ ਪੰਜਾਬ ਦੇ ਡੀ ਆਈ ਜੀ ਤੇ ਜ਼ਿਲ੍ਹਾ ਮੁਹਾਲੀ ਦੇ ਐੱਸ ਐੱਸ ਪੀ ਨੇ ਸਟੇਡੀਅਮ ਵਿੱਚ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ। ਪੁਲੀਸ ਅਧਿਕਾਰੀਆਂ ਅਨੁਸਾਰ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਕਰਮਚਾਰੀ ਸੁਰੱਖਿਆ ਲਈ ਤਾਇਨਾਤ ਹੋਣਗੇ। ਉੱਚ ਅਧਿਕਾਰੀਆਂ ਨੇ ਪੁਲੀਸ ਕਰਮਚਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਦਿਆਂ ਮੈਚ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟਰੈਫਿਕ ਸੁਚਾਰੂ ਬਣਾਉਣ ਤੇ ਫਾਇਰ ਬ੍ਰਿਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧਾਂ ਦੀ ਹਦਾਇਤ ਵੀ ਕੀਤੀ।
Advertisement
Advertisement
