ਅਧਿਆਪਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀਆਂ ਹਦਾਇਤਾਂ

ਅਧਿਆਪਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀਆਂ ਹਦਾਇਤਾਂ

ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਮੀਟਿੰਗ ਦੀ ਅਗਵਾਈ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 21 ਸਤੰਬਰ

ਕੇਂਦਰ ਸਰਕਾਰ ਨੇ ਅਨਲੌਕ-4 ਲਈ ਜਾਰੀ ਕੀਤੀ ਹਦਾਇਤਾਂ ਵਿੱਚ ਦੇਸ਼ ਭਰ ਵਿੱਚ 6 ਮਹੀਨੇ ਬਾਅਦ ਸਕੂਲਾਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਕੇਂਦਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਯੂਟੀ ਪ੍ਰਸ਼ਾਸਨ ਨੇ ਵੀ ਅੱਜ ਤੋਂ ਚੰਡੀਗੜ੍ਹ ਦੇ ਸਕੂਲ ’ਚ 9ਵੀਂ ਅਤੇ 10ਵੀਂ ਜਮਾਤ ਲਈ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦਿਆਂ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅਧਿਆਪਕਾਂ ਨੂੰ ਨਿਯਮਤ ਤੌਰ ’ਤੇ ਕਰੋਨਾ ਦੀ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਖੁੱਲ੍ਹਣ ਦੇ ਫ਼ੈਸਲੇ ਦੇ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਵੱਲ ਪੁੂਰਾ ਧਿਆਨ ਦਿੱਤਾ ਜਾਵੇਗਾ।

ਯੂਟੀ ਦੇ ਪ੍ਰਸ਼ਾਸਕ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਪੀਜੀਆਈ ਦੇ ਡਾਇਰੈਕਟਰ ਡਾ. ਜਗਤ ਰਾਮ ਨੇ ਦੱਸਿਆ ਕਿ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਕੁੱਲ 400 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ ਦੀਵਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੱਚਿਆਂ ਦੀ ਸਿਹਤ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ’ਚ 65794 ਬੱਚਿਆਂ ਦੀ ਜਾਂਚ ਦਾ ਟੀਚਾ ਰੱਖਿਆ ਹੈ, ਜਿਨ੍ਹਾਂ ਵਿੱਚੋਂ 34,288 ਬੱਚਿਆ ਦੀ ਜਾਂਚ ਕੀਤੀ ਜਾ ਚੁੱਕੀ ਹੈ। ਡਾ. ਦੀਵਾਨ ਨੇ ਦੱਸਿਆ ਕਿ ਹੁਣ ਤੱਕ 65825 ਵਿਅਕਤੀਆਂ ਵੱਲੋਂ ਡੀਜੀਟਲ ਹੈਲਥ ਕਾਰਜ ਲਈ ਰਜਿਸਟਰ ਕੀਤਾ ਗਿਆ ਹੈ।

ਇਸ ਮੌਕੇ ਪ੍ਰਸ਼ਾਸਕ ਨੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਆਦੇਸ਼ ਦਿੱਤੇ ਕਿ ਉਹ ਚੰਡੀਗੜ੍ਹ ਵਿੱਚ ਐਂਬੂਲੈਂਸ ਦਾ ਪੁਖਤਾ ਪ੍ਰਬੰਧ ਕਰਨ ਤਾਂ ਜੋ ਘਰਾਂ ਵਿੱਚ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਸਿਹਤ ਖਰਾਬ ਹੋਣ ’ਤੇ ਤੁਰੰਤ ਹਸਪਤਾਲ ਪਹੁੰਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਟ੍ਰਾਈ ਸਿਟੀ ਦੇ ਹਸਪਤਾਲਾਂ ਨੂੰ ਕਰੋਨਾ ਮਰੀਜ਼ਾਂ ਦਾ ਡਾਇਲਸਿਸ ਕਰਨ ਦੇ ਆਦੇਸ਼ ਦਿੱਤੇ।  ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ 5 ਲੱਖ ਵਿਅਕਤੀਆਂ ਵੱਲੋਂ ਅਰੋਗਿਆ ਸੇਤੂ ਐਪ ਡਾਉਨਲੋਡ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All