ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਬਾਰੇ ਕਾਰਵਾਈ ਤੇਜ਼ ਕਰਨ ਦੀ ਹਦਾਇਤ

ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਬਾਰੇ ਕਾਰਵਾਈ ਤੇਜ਼ ਕਰਨ ਦੀ ਹਦਾਇਤ

ਦਰਸ਼ਨ ਸਿੰਘ ਸੋਢੀ

ਮੁਹਾਲੀ, 2 ਦਸੰਬਰ

ਇਥੋਂ ਦੀ ਨਗਰ ਨਿਗਮ ਦੀ ਹੱਦ ਵਧਾਉਣ ਬਾਰੇ ਕਾਰਵਾਈ ਤੇਜ਼ ਹੋ ਗਈ ਹੈ। ਇਸ ਸਬੰਧੀ ਸਾਬਕਾ ਸਿਹਤ ਮੰਤਰੀ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ ਤੇ ਹੋਰ ਅਧਿਕਾਰੀਆਂ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਪੁਨੀਤ ਗੋਇਲ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁਹਾਲੀ ਦਾ ਖੇਤਰਫਲ ਵਧਾਉਣ ਅਤੇ ਨਗਰ ਨਿਗਮ ਨਾਲ ਸਬੰਧਤ ਹੋਰ ਮਸਲੇ ਵਿਚਾਰੇ ਗਏ। ਵਿਧਾਇਕ ਸਿੱਧੂ ਨੇ ਡਾਇਰੈਕਟਰ ਨੂੰ ਜ਼ੋਰ ਦੇ ਕੇ ਆਖਿਆ ਕਿ ਮੁਹਾਲੀ ਦੀ ਹੱਦਬੰਦੀ ਸਬੰਧੀ ਕਾਰਵਾਈ ਜਿੰਨੀ ਛੇਤੀ ਹੋ ਸਕੇ ਮੁਕੰਮਲ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਜਨ ਸਿਹਤ ਵਿਭਾਗ ਦਾ ਕੰਮ ਨਗਰ ਨਿਗਮ ਦੇ ਸਪੁਰਦ ਕਰਨ ਬਾਰੇ ਚਰਚਾ ਕੀਤੀ। ਸ੍ਰੀ ਸਿੱਧੂ ਨੇ ਡਾਇਰੈਕਟਰ ਨੂੰ ਕਿਹਾ ਕਿ ਹੱਦਬੰਦੀ ਵਧਾਉਣ ਸਬੰਧੀ ਨਗਰ ਨਿਗਮ ਵੱਲੋਂ ਹਾਊਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਪ੍ਰਵਾਨਗੀ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ ਅਤੇ ਰੈਵੀਨਿਊ ਵਿਭਾਗ ਦੇ ਰਿਕਾਰਡ ਅਨੁਸਾਰ ਨਕਸ਼ਾ ਵੀ ਬਣਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਸਥਾਨਕ ਸਰਕਾਰਾਂ ਵਿਭਾਗ ਦੀ ਹਰੀ ਝੰਡੀ ਮਿਲਣਾ ਬਾਕੀ ਰਹਿ ਗਿਆ ਹੈ। ਇਸ ਤੋਂ ਬਾਅਦ ਹੱਦਬੰਦੀ ਵਧਾਉਣ ਬਾਰੇ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਦੀ ਹੱਦਬੰਦੀ ਵਧਾਉਣ ਸਬੰਧੀ ਕਾਰਵਾਈ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All