ਖਰੜ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਭਾਰਤੀ ਤੀਰਅੰਦਾਜ਼ੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜ ਰੋਜ਼ਾ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ 2021-22 (ਮਹਿਲਾ-ਪੁਰਸ਼) ਸ਼ੁਰੂ ਹੋ ਗਈ ਹੈ। ਚੈਂਪੀਅਨਸ਼ਿਪ ’ਚ ਦੇਸ਼ ਭਰ ਦੀਆਂ 160 ਤੋਂ ਵੱਧ ਯੂਨੀਵਰਸਿਟੀਆਂ ਦੇ ਤੀਰਅੰਦਾਜ਼ ਹਿੱਸਾ ਲੈ ਰਹੇ ਹਨ। ਚੈਂਪੀਅਨਸ਼ਿਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਨ.ਟੀ ਰਾਓ ਵੱਲੋਂ ਕੀਤਾ ਗਿਆ। ਮੁਕਾਬਲਿਆਂ ਸਬੰਧੀ ਡਾਇਰੈਕਟਰ ਐਲ. ਮੂਰਤੀ ਨੇ ਦੱਸਿਆ ਕਿ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ 160 ਟੀਮਾਂ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚੀਆਂ ਹਨ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਤਿੰਨ ਈਵੈਂਟਾਂ ਅਧੀਨ ਖੇਡੀ ਜਾ ਰਹੀ ਹੈ, ਜਿਸ ਵਿੱਚ ਇੰਡੀਅਨ ਰਾਊਂਡ, ਰਿਕਰਵ ਰਾਊਂਡ ਅਤੇ ਕੰਪਾਊਂਡ ਰਾਊਂਡ ਈਵੈਂਟ ਸ਼ਾਮਲ ਹਨ। -ਪੱਤਰ ਪ੍ਰੇਰਕ