ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਪੁਲੀਸ ਵੱਲੋਂ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼

Drug syndicate: ਮੁਹਾਲੀ ਪੁਲੀਸ ਵੱਲੋਂ ਡੇਢ ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ
ਹੈਰੋਇਨ ਇਨ੍ਹਾਂ ਜੈਕਟਾਂ ਵਿਚ ਲੁਕਾਈ ਗਈ ਸੀ। -ਫੋਟੋ ਸਰੋਤ: ਐਕਸ ਅਕਾਊਂਟ @DGPPunjabPolice
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 4 ਅਕਤੂਬਰ

Advertisement

ਪੰਜਾਬ ਪੁਲੀਸ ਨੇ ਇਕ ਵੱਡੀ ਮੁਹਿੰਮ ਦੌਰਾਨ ਇਕ ਕੌਮਾਂਤਰੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲੀਸ ਨੇ ਡੇਢ ਕਿਲੋ ਹੈਰੋਇਨ ਜ਼ਬਤ ਕੀਤੀ ਹੈ ਅਤੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਪੰਜਾਬ ਪੁਲੀਸ ਦੇ ਡੀਜੀਪੀ ਦੇ ‘ਐਕਸ’ ਹੈਂਡਲ ਉਤੇ ਸ਼ੇਅਰ ਕੀਤੀ ਗਈ ਇਕ ਪੋਸਟ ਤੋਂ ਮਿਲੀ ਹੈ। ਇਸ ਮੁਤਾਬਕ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ, ਜਿਹੜੇ ਇਸ ਡਰੱਗ ਸਿੰਡੀਕੇਟ ਨਾਲਜੁੜੇ ਹੋਏ ਸਨ। ਡੀਜੀਪੀ ਦੀ ਅੰਗਰੇਜ਼ੀ ਵਿਚ ਕੀਤੀ ਗਈ ‘ਐਕਸ’ ਪੋਸਟ ਵਿਚ ਕਿਹਾ ਗਿਆ ਹੈ, ‘‘ਐੱਸਏਐੱਸ ਨਗਰ (ਮੁਹਾਲੀ) ਪੁਲੀਸ ਨੇ ਇਕ ਇੰਟਰਨੈਸ਼ਨਲ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਦੋ ਵਿਅਕਤੀਆਂ - ਸੁਖਦੀਪ ਸਿੰਘ ਤੇ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।’’

ਪੁਲੀਸ ਦਾ ਦਾਅਵਾ ਹੈ ਕਿ ਇਹ ਨੈਟਵਰਕ ਕੌਮਾਂਤਰੀ ਡਰੱਗ ਕਾਰਟਲ ਨਾਲ ਜੁੜਿਆ ਹੋਇਆ ਹੈ। ਇਸ ਵਿਚ ਦਿੱਲੀ ਸਥਿਤ ਅਫ਼ਗ਼ਾਨ ਹੈਂਡਲਰਾਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਟਵੀਟ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਫੜਿਆ ਗਿਆ ਮੁਲਜ਼ਮ ਸੁਖਦੀਪ ਸਿੰਘ ਪਹਿਲਾਂ 2020 ਦੇ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਵਿਚ ਹੀ ਜ਼ਮਾਨਤ ਉਤੇ ਬਾਹਰ ਆਇਆ ਸੀ। ਮੁਲਜ਼ਮ ਬਿਨਾਂ ਬਾਹਾਂ ਵਾਲੀਆਂ ਜੈਕਟਾਂ ਵਿਚ ਲੁਕਾ ਕੇ ਹੈਰੋਇਨ ਦੀ ਸਮਗਲਿੰਗ ਕਰਦੇ ਸਨ।

Advertisement