DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਨੰਦਪੁਰ ਸਾਹਿਬ ਵਿੱਚ ਕੌਮਾਂਤਰੀ ਗਤਕਾ ਮੁਕਾਬਲੇ ਸ਼ੁਰੂ

ਬੁੱਢਾ ਦਲ ਵੱਲੋਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਅੱਜ

  • fb
  • twitter
  • whatsapp
  • whatsapp
featured-img featured-img
ਗਤਕਾ ਮੁਕਾਬਲੇ ਸ਼ਰੂ ਕਰਵਾਉਂਦੇ ਹੋਏ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ।
Advertisement

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿੱਚ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਕੌਮਾਂਤਰੀ ਮੁਕਾਬਲਿਆਂ ਦਾ ਆਗਾਜ਼ ਅੱਜ ਹੋ ਗਿਆ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਸਨ। ਭਾਈ ਸੁਖਵਿੰਦਰ ਸਿੰਘ ਮੌਰ ਵੱਲੋਂ ਅਰਦਾਸ ਕਰਨ ਉਪਰੰਤ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਹੋਰ ਸ਼ਖ਼ਸੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ। ਜਾਣਕਾਰੀ ਅਨੁਸਾਰ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇਗਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਜੰਗਜੂ ਕਲਾ ਹੈ ਅਤੇ ਇਸ ਸ਼ਸਤਰ ਕਲਾ ਨੂੰ ਉਹ ਲੋਕ ਹੀ ਅਪਣਾਉਣ ਜੋ ਸਿੱਖੀ ਸਰੂਪ ’ਚ ਪ੍ਰਪੱਕ ਹਨ। ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਬੁੱਢਾ ਦਲ ਵੱਲੋਂ 15 ਸਾਲਾਂ ਤੋਂ ਵੱਧ ਸਮੇਂ ਤੋਂ ਵਿਰਸਾ ਸੰਭਾਲ ਕੌਮਾਂਤਰੀ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਪਿਛਲੀ ਰਵਾਇਤ ਮੁਤਾਬਕ ਹੀ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਪੰਜ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਵਿੱਚ ਗਿਆਨੀ ਅਮਰਜੀਤ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਗਿਆਨੀ ਗੁਰਦੇਵ ਸਿੰਘ ਆਸਟਰੇਲੀਆ, ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ ਬੁੱਢਾ ਦਲ ਅਮਰੀਕਾ ਨੂੰ ਬੁੱਢਾ ਦਲ ਦੇ ਤੀਜੇ ਮੁਖੀ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਜੀ ਯਾਦਗਾਰੀ ਪੁਰਸਕਾਰ, ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਯਾਦਗਾਰੀ ਪੁਰਸਕਾਰ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇ।

ਇਸ ਮੌਕੇ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਗਵਾਨ ਸਿੰਘ ਜੌਹਲ, ਇੰਦਰਪਾਲ ਸਿੰਘ ਫੌਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸ਼ੇਰ ਸਿੰਘ, ਭਾਈ ਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਅਤੇ ਸੰਗਤ ਹਾਜ਼ਰ ਸੀ।

Advertisement

Advertisement
Advertisement
×