ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਪੱਤਰਕਾਰਾਂ ਦੀ ਜਾਂਚ
ਯੂਟੀ ਦੇ ਸਿਹਤ ਵਿਭਾਗ ਦੀ ਟੀਮ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਲਾਇਆ ਕੈਂਪ
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਫਰਵਰੀ
Advertisement
ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਚੰਡੀਗੜ੍ਹ ਦੇ ਸਿਹਤ ਵਿਭਾਗ ਵੱਲੋਂ ਅੱਜ ਸੈਕਟਰ-27 ਸਥਿਤ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।
ਸਟੇਟ ਟੀਬੀ ਅਧਿਕਾਰੀ ਡਾ. ਰਾਜੇਸ਼ ਕੁਮਾਰ ਰਾਣਾ ਨੇ ਪੱਤਰਕਾਰਾਂ ਨੂੰ ਟੀਬੀ ਵਰਗੀ ਘਾਤਕ ਬਿਮਾਰੀ ਬਾਰੇ ਜਾਣੰੂ ਕਰਵਾਇਆ।
ਇਸ ਦੇ ਨਾਲ ਹੀ 50 ਦੇ ਕਰੀਬ ਪੱਤਰਕਾਰਾਂ ਦਾ ਚੈਕਅੱਪ ਵੀ ਕੀਤਾ ਗਿਆ ਹੈ ਤੇ ਮੌਕੇ ’ਤੇ ਹੀ ਐਕਸਰੇ ਤੇ ਹੋਰ ਟੈਸਟਾਂ ਦੀ ਸਹੂਲਤ ਦਿੱਤੀ ਗਈ।
ਡਾ. ਰਾਣਾ ਨੇ ਕਿਹਾ ਕਿ ਜੇ ਸਾਨੂੰ ਕਈ ਦਿਨ ਲਗਾਤਾਰ ਖਾਂਸੀ ਹੋਵੇ ਤਾਂ ਇਸ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੱਤਰਕਾਰਾਂ ਨੂੰ ਟੀਬੀ ਦੀ ਬਿਮਾਰੀ ਦੀ ਸਮੇਂ ਸਿਰ ਪਛਾਣ ਲਈ ਇਸ ਦੇ ਲਛਣਾਂ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਬਾਰੇ ਜਾਗਰੂਕ ਕੀਤਾ।
Advertisement