ਪੱਤਰ ਪ੍ਰੇਰਕ
ਖਰੜ, 23 ਮਈ
ਜ਼ਿਲ੍ਹਾ ਐੱਸ.ਏ.ਐੱਸ.ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਬਣਾਈ ਗਈ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਨੇ ਅੱਜ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਐਨੀਜ਼ ਸਕੂਲ, ਖਰੜ ਦੀਆਂ ਸੱਤ ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇਟਨੈੱਸ ਸਰਟੀਫਿਕੇਟ ਅਤੇ ਸੀਸੀਟੀਵੀ ਕੈਮਰੇ ਨਾ ਹੋਣ ਕਾਰਨ ਚਾਰ ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਟਰੈਫਿਕ ਐਜੂਕੇਸ਼ਨ ਦੇ ਇੰਚਾਰਜ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਵੀ ਜਾਣੂ ਕਰਵਾਇਆ।