ਹਰਿਆਣਾ ਪੁਲੀਸ ਦੇ ਏਡੀਜੀਪੀ ਪੂਰਨ ਕੁਮਾਰ ਚੰਡੀਗੜ੍ਹ ਸਥਿਤ ਘਰ ਵਿੱਚ ਮ੍ਰਿਤਕ ਮਿਲੇ, ਖੁਦਕੁਸ਼ੀ ਦਾ ਸ਼ੱਕ
ਹਰਿਆਣਾ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ADGP) ਵਾਈ ਪੂਰਨ ਕੁਮਾਰ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਸੈਕਟਰ 11 ਰਿਹਾਇਸ਼ 'ਚ ਮ੍ਰਿਤਕ ਹਾਲਤ ਵਿੱਚ ਮਿਲੇ ਹਨ। ਉਨ੍ਹਾਂ ਵੱਲੋਂ ਕਥਿਤ ਤੌਰ 'ਤੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦਕੁਸ਼ੀ ਕੀਤੇ ਜਾਣ ਦਾ ਸ਼ੱਕ ਹੈ। ਰਿਪੋਰਟਾਂ ਅਨੁਸਾਰ ਇਹ ਘਟਨਾ ਦਿਨ ਦੀ ਸ਼ੁਰੂਆਤ ਵਿੱਚ ਵਾਪਰੀ। ਉਹ ਰੋਹਤਕ ਸੁਨਾਰੀਆ ਜੇਲ ਵਿਖੇ ਤਾਇਨਾਤ ਸਨ।
ਪੁਲੀਸ ਟੀਮਾਂ ਅਤੇ ਫੋਰੈਂਸਿਕ ਮਾਹਿਰਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ ਅਤੇ ਇਸ ਸਮੇਂ ਜਾਂਚ ਜਾਰੀ ਹੈ।
ਘਟਨਾ ਸਮੇਂ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ, ਜੋ ਇੱਕ ਸੀਨੀਅਰ ਆਈਏਐਸ ਅਫ਼ਸਰ ਹਨ, ਘਰ ਵਿੱਚ ਮੌਜੂਦ ਨਹੀਂ ਸੀ। ਉਹ ਇਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੇ ਇੱਕ ਅਧਿਕਾਰਤ ਵਫ਼ਦ ਦੇ ਹਿੱਸੇ ਵਜੋਂ ਜਾਪਾਨ ਵਿੱਚ ਹਨ।
ਪੂਰਨ ਕੁਮਾਰ ਹਰਿਆਣਾ ਕਾਡਰ ਦੇ ਇੱਕ ਸਤਿਕਾਰਤ ਅਧਿਕਾਰੀ ਸਨ ਅਤੇ ਆਪਣੇ ਕਰੀਅਰ ਦੌਰਾਨ ਕਈ ਅਹਿਮ ਅਹੁਦਿਆਂ ’ਤੇ ਰਹੇ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਨੇ ਪੁਲੀਸ ਅਤੇ ਪ੍ਰਸ਼ਾਸਨਿਕ ਸੇਵਾਵਾਂ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਵੱਡਾ ਸਦਮਾ ਦਿੱਤਾ ਹੈ।