ਰਿਆਇਤੀ ਖਾਦ ਨਾਲ ਮਹਿੰਗੇ ਬੂਸਟਰ ਵੇਚਣ ਦਾ ਮਾਮਲਾ: ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ
ਕਿਸਾਨਾਂ ਦਾ ਸ਼ੋਸ਼ਣ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ
Advertisement
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਨੂੰ ਇਕ ਪੱਤਰ ਲਿਖ ਕੇ ਪੰਜਾਬ ਦੇ ਕਿਸਾਨਾਂ ਨੂੰ ਸਬਸਿਡੀ ਵਾਲੀ ਖਾਦ ਦੇ ਨਾਲ ਮਹਿੰਗੇ ਬੂਸਟਰ ਖਰੀਦਣ ਲਈ ਮਜਬੂਰ ਕੀਤੇ ਜਾਣ ਦਾ ਮੁੱਦਾ ਰੱਖਿਆ ਹੈ। ਕੰਗ ਨੇ ਮੰਗ ਕੀਤੀ ਕਿ ਕਿਸਾਨਾਂ ਦਾ ਸ਼ੋਸ਼ਣ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਅਜਿਹੇ ਬੂਸਟਰ ਖਰੀਦਣ ਨਾਲ ਕਿਸਾਨਾਂ ਨੂੰ ਲਾਭ ਦੀ ਥਾਂ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਅਜਿਹੀ ਧੱਕੇਸ਼ਾਹੀ ਨੂੰ ਰੋਕਣ ਲਈ ਕੌਮੀ ਪੱਧਰ ’ਤੇ ਨਿਗਰਾਨੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਨਾਲ ਜਬਰੀ ਅਜਿਹੇ ਬੂਸਟਰ ਵੇਚਣ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Advertisement
Advertisement
×