ਨਸ਼ੇ ਤੋਂ ਛੁਟਕਾਰਾ ਪਾਉਣਾ ਅਸੰਭਵ ਨਹੀਂ: ਬੜਿੰਗ
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ-4 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਾਗਰੂਕਤਾ ਸਮਾਗਮ ਕੀਤਾ ਗਿਆ। ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣਾ ਅਸੰਭਵ ਨਹੀਂ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਦਾ ਤਿਆਗ...
Advertisement
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ-4 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਾਗਰੂਕਤਾ ਸਮਾਗਮ ਕੀਤਾ ਗਿਆ। ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣਾ ਅਸੰਭਵ ਨਹੀਂ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਦਾ ਤਿਆਗ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਲੋਕਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਰਣਜੀਤ ਸਿੰਘ ਪਨਾਗ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਟੜਾ, ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ, ਥਾਣਾ ਮੁਖੀ ਮਨਪ੍ਰੀਤ ਸਿੰਘ ਦਿਓਲ, ਡਾ. ਬਿਕਰਮਜੀਤ ਸਿੰਘ, ਰਣਧੀਰ ਸਿੰਘ ਹੈਪੀ, ਸਲੀਮ ਖਾਨ, ਅਰਮਾਨ ਖਾਨ ਅਤੇ ਸ਼ਹਿਜਾਦ ਖਾਨ ਆਦਿ ਹਾਜ਼ਰ ਸਨ।
Advertisement
Advertisement