ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮੰਦਭਾਗਾ: ਮਾਨ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਛੋੜ ਦਿਵਸ ਮੌਕੇ ਕੇਦਰ ਵੱਲੋਂ ਬੰਦੀ ਸਿੰਘ ਨੂੰ ਰਿਹਾਅ ਨਾ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਹਾਂਗੀਰ ਦੀ ਕੈਦ ਵਿਚੋਂ ਗੁਰੂ ਸਾਹਿਬ ਨੇ ਆਪਣੇ ਨਾਲ 52 ਹਿੰਦੂ...
Advertisement
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਛੋੜ ਦਿਵਸ ਮੌਕੇ ਕੇਦਰ ਵੱਲੋਂ ਬੰਦੀ ਸਿੰਘ ਨੂੰ ਰਿਹਾਅ ਨਾ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਹਾਂਗੀਰ ਦੀ ਕੈਦ ਵਿਚੋਂ ਗੁਰੂ ਸਾਹਿਬ ਨੇ ਆਪਣੇ ਨਾਲ 52 ਹਿੰਦੂ ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾ ਕੇ ਮਨੁੱਖਤਾ ਪੱਖੀ ਉੱਦਮ ਕੀਤੇ ਸਨ। ਉਸੇ ਸੋਚ ਨੂੰ ਲੈ ਕੇ ਮੌਜੂਦਾ ਹੁਕਮਰਾਨਾਂ ਨੂੰ 30-30 ਸਾਲਾਂ ਤੋਂ ਤਸੀਹੇ ਝੱਲ ਰਹੇ ਸਿੱਖ ਬੰਦੀਆਂ ਨੂੰ ਰਿਹਾਅ ਕਰਨਾ ਚਾਹੀਦਾ ਸੀ। ਇਸ ਮਹਾਨ ਦਿਹਾੜੇ ’ਤੇ ਗੁਰੂ ਸਾਹਿਬ ਜੀ ਵਡਮੁੱਲੀ ਸੋਚ ’ਤੇ ਅਮਲ ਕਰਨਾ ਚਾਹੀਦਾ ਸੀ ਪਰ ਅਫ਼ਸੋਸ ਹੈ ਕਿ ਸਰਕਾਰ ਨੇ ਇਸ ਪਾਸੇ ਕੋਈ ਫ਼ੈਸਲਾ ਨਹੀਂ ਲਿਆ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।
Advertisement
Advertisement
×

