DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jagmohan Singh Kang: ਕੁਰਾਲੀ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਿਆ ਜਾਵੇ: ਕੰਗ

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਇੱਥੇ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਵਿੱਚ ਸ਼ਹਿਰ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਸ੍ਰੀ ਕੰਗ ਨੇ ਕਿਹਾ ਕਿ ਸ਼ਹਿਰ ਇਸ ਵੇਲੇ ਪੀਣ ਵਾਲੇ ਪਾਣੀ, ਨਿਕਾਸੀ ਪ੍ਰਬੰਧ, ਸੀਵਰੇਜ ਦੇ ਮਾੜੇ ਹਾਲ ਸਣੇ ਹੋਰ ਸਮੱਸਿਆਵਾਂ...

  • fb
  • twitter
  • whatsapp
  • whatsapp
featured-img featured-img
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
Advertisement

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਇੱਥੇ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਵਿੱਚ ਸ਼ਹਿਰ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਸ੍ਰੀ ਕੰਗ ਨੇ ਕਿਹਾ ਕਿ ਸ਼ਹਿਰ ਇਸ ਵੇਲੇ ਪੀਣ ਵਾਲੇ ਪਾਣੀ, ਨਿਕਾਸੀ ਪ੍ਰਬੰਧ, ਸੀਵਰੇਜ ਦੇ ਮਾੜੇ ਹਾਲ ਸਣੇ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਕੁਰਾਲੀ ਵਿੱਚ ਵੀ ਪੀਣ ਵਾਲੇ ਪਾਣੀ ਦੀ ਮੰਗ ਪੂਰੀ ਕਰਨ ਲਈ ਕਜੌਲੀ ਵਾਟਰ ਵਰਕਰ ਨਾਲ ਜੋੜਿਆ ਜਾਣਾ ਸਮੇਂ ਦੀ ਲੋੜ ਹੈ। ਸ੍ਰੀ ਕੰਗ ਨੇ ਕਾਂਗਰਸੀ ਕਾਰਕੁਨਾਂ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਅਮਰਿੰਦਰ ਸਿੰਘ ਰੋਮੀ ਕੰਗ, ਧੀਰਜ ਧੀਮਾਨ ਹੈਪੀ, ਜਸਵਿੰਦਰ ਸਿੰਘ ਭੂਰਾ, ਜਗਦੀਪ ਕੌਰ, ਪੰਕਜ ਗੋਇਲ, ਮਾਸਟਰ ਬਾਲ ਕ੍ਰਿਸ਼ਨ, ਸੰਜੀਵ ਟੰਡਨ, ਰਾਣਾ ਸੁਖਬੀਰ ਸਿੰਘ, ਕਮਲੇਸ਼ ਚੁੱਘ, ਰਾਖੀ ਗੁਪਤਾ, ਬਲਵਿੰਦਰ ਕੌਰ, ਗੁਰਦੀਪ ਕੌਰ, ਭੁਪਿੰਦਰ ਕੌਰ, ਕਰਮਜੀਤ ਕੌਰ, ਸੋਹਣ ਸਿੰਘ, ਦਲਬੀਰ ਸਿੰਘ, ਬਲਬੀਰ ਸਿੰਘ, ਮੋਹਨ ਸਿੰਘ, ਜੈ ਪਾਲ ਆਦਿ ਹਾਜ਼ਰ ਸਨ।

Advertisement

Advertisement
Advertisement
×