DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jagtar Hawara Video: ਮੁਹਾਲੀ ’ਚ ਰੋਸ ਮਾਰਚ ਤੋਂ ਪਹਿਲਾਂ ਹਵਾਰਾ ਦਾ ਜੇਲ੍ਹ ਵਿੱਚੋਂ ਵੀਡੀਓ ਵਾਇਰਲ

Mohali Hawara Video: 15 ਅਗਸਤ ਦਾ ਮਾਰਚ ਸ਼ਾਂਤਮਈ ਕੱਢਿਆ ਜਾਵੇ ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ: Jagtar Singh Hawara

  • fb
  • twitter
  • whatsapp
  • whatsapp
Advertisement

Jagtar Hawara Video: ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੇ 15 ਅਗਸਤ ਤੋਂ ਪਹਿਲਾਂ ਜੇਲ੍ਹ ਵਿੱਚੋਂ ਇੱਕ ਵੀਡੀਓ ਜਾਰੀ ਕਰ ਕੇ ਸੁਨੇਹਾ ਜਾਰੀ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਲੀਕੇ ਗਏ ਮਾਰਚ ਤੋਂ ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਨੇ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਪ੍ਰਦਰਸ਼ਨ ਮਾਰਚ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਕੌਮੀ ਇਨਸਾਫ਼ ਮੋਰਚਾ ਵੱਲੋਂ ਦੇਰ ਰਾਤ ਜਾਰੀ ਕੀਤੀ ਗਈ ਇਹ ਦੋ ਮਿੰਟ ਦੀ ਵੀਡੀਓ ਸੰਭਾਵਤ ਤੌਰ ’ਤੇ ਦਿੱਲੀ ਦੀ ਉਸ ਜੇਲ੍ਹ ਵਿੱਚ ਬਣਾਈ ਗਈ ਹੈ ਜਿੱਥੇ ਹਵਾਰਾ ਇਸ ਸਮੇਂ ਬੰਦ ਹਨ।

Advertisement

ਕੌਮੀ ਇਨਸਾਫ਼ ਮੋਰਚਾ ਦਾ ਮਾਰਚ ਅਤੇ ਚੰਡੀਗੜ੍ਹ ਪੁਲੀਸ ਦੇ ਪ੍ਰਬੰਧ

Advertisement

ਕੌਮੀ ਇਨਸਾਫ਼ ਮੋਰਚਾ ਨੇ ਸ਼ਨਿਚਰਵਾਰ ਸਵੇਰੇ 11:30 ਵਜੇ ਮੁਹਾਲੀ ਤੋਂ ਪੰਜਾਬ ਲੋਕ ਭਵਨ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉਹ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ (ਜੋ ਕਈ ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਕੁਝ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਬੰਦ ਹਨ) ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਮੁਹਾਲੀ ਨਾਲ ਲੱਗਦੀਆਂ ਆਪਣੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ।

ਵੀਡੀਓ ਵਿੱਚ ਹਵਾਰਾ ਨੇ ਕਿਹਾ, “ਤੁਹਾਡੀਆਂ ਅਰਦਾਸਾਂ ਸਦਕਾ ਮੈਂ ਚੜ੍ਹਦੀ ਕਲਾ ਵਿੱਚ ਹਾਂ। ਮੈਂ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਜਾਣ ਵਾਲੇ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਸ਼ਾਂਤਮਈ ਰਹੇ। ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਮੋਰਚਾ ਚਾਰ ਸਾਲਾਂ ਤੋਂ ਚੱਲ ਰਿਹਾ ਹੈ। ਇਹ ਤੁਹਾਡਾ ਫਰਜ਼ ਹੈ ਕਿ 15 ਅਗਸਤ ਨੂੰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।” ਹਵਾਰਾ ਨੇ ਖਾਸ ਤੌਰ 'ਤੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਰਚੇ ਦੇ ਵਾਲੰਟੀਅਰ ਬਣਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਹਿੰਸਾ ਨਾ ਹੋਵੇ। ਉਨ੍ਹਾਂ ਕਿਹਾ, “ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਮੋਰਚੇ ਦੇ ਆਗੂਆਂ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰੋ। ਮੋਰਚਾ ਸਹੀ ਰਾਹ 'ਤੇ ਹੈ ਅਤੇ ਮੈਨੂੰ ਯਕੀਨ ਹੈ ਕਿ ਮੋਰਚਾ ਸਫ਼ਲ ਹੋਵੇਗਾ... ਗੁਰੂ ਸਾਹਿਬ ਕਿਰਪਾ ਕਰਨਗੇ।”

ਵੀਡੀਓ ਵਿਚ ਉਨ੍ਹਾਂ ਅਪੀਲ ਕੀਤੀ ਹੈ ਕਿ 15 ਅਗਸਤ ਨੂੰ ਕੱਢਿਆ ਜਾਣ ਵਾਲਾ ਕੌਮੀ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੱਢਿਆ ਜਾਣਾ ਚਾਹੀਦਾ ਹੈ ਤਾਂ ਕਿ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ। ਹਵਾਰਾ ਨੇ ਕਿਹਾ ਕਿ ਇਸ ਮਾਰਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਹੀਂ ਵਾਪਰਨੀ ਚਾਹੀਦੀ ਅਤੇ ਸਭ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਆਪਣੇ ਇਸ ਸੁਨੇਹੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਥਕ ਆਗੂਆਂ ਨੂੰ ਵੀ ਖਾਸ ਤੌਰ 'ਤੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ਼ ਆਮ ਲੋਕਾਂ ਨੂੰ ਹੀ ਨਹੀਂ, ਸਗੋਂ ਸਮੂਹ ਆਗੂਆਂ ਨੂੰ ਵੀ ਆਪਣੀ ਬਣਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਕੌਮੀ ਹਿੱਤਾਂ ਵਾਲੇ ਮਸਲਿਆਂ ਨੂੰ ਸਹੀ ਦਿਸ਼ਾ ਅਤੇ ਅਗਵਾਈ ਦਿੱਤੀ ਜਾ ਸਕੇ।

ਹਵਾਰਾ ਨੇ ਦੋ ਦਿਨ ਵੀ ਪੈਰੋਲ ਲੈਣ ਤੋਂ ਕੀਤਾ ਸੀ ਇਨਕਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ’ਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੇ ਦਿੱਲੀ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤੀ ਦੋ ਰੋਜ਼ਾ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹਵਾਰਾ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਸ ਨੂੰ ਉੱਚ ਜੋਖ਼ਮ ਵਾਲੇ ਕੈਦੀਆਂ ਦੀ ਸ਼੍ਰੇੇਣੀ ’ਚ ਰੱਖਿਆ ਗਿਆ ਹੈ ਅਤੇ ਜੇਲ੍ਹ ਤੋਂ ਬਾਹਰ ਆਉਣ ’ਤੇ ਉਸ ਨਾਲ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨੇ ਪੈਣਗੇ।

ਜਗਤਾਰ ਸਿੰਘ ਹਵਾਰਾ ਨੂੰ ਸੀਮਿਤ ਸਮੇਂ ਲਈ ਮਿਲ ਸਕਦੀ ਹੈ ਪੈਰੋਲ; ਰਾਜਪਾਲ ਨੇ ਡਾਕਟਰਾਂ ਤੋਂ ਮੰਗੀ ਰਿਪੋਰਟ

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਉਨ੍ਹਾਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਕਿ ਉਹ ਆਪਣੀ ਬਿਮਾਰ ਮਾਂ ਨੂੰ ਮਿਲ ਸਕੇ। ਉਨ੍ਹਾਂ ਦਾ ਇਹ ਬਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਵਾਰਾ ਨੂੰ ਪੈਰੋਲ ਦਿਵਾਉਣ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਆਇਆ ਸੀ। ਰਾਜਪਾਲ ਨੇ ‘ਹਰ ਘਰ ਤਿਰੰਗਾ-ਵਾਕਾਥੌਨ’ ਦੌਰਾਨ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ, ‘‘ਉਸ (ਹਵਾਰਾ) ਦੀ ਮਾਂ ਬਿਮਾਰ ਹੈ। ਅਸੀਂ ਮਨੁੱਖਤਾ ਦੇ ਆਧਾਰ ’ਤੇ ਮਾਮਲੇ ਦੀ ਸਿਫ਼ਾਰਸ਼ ਕੀਤੀ ਹੈ।’’ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੀ ਮਨੁੱਖੀ ਆਧਾਰ ’ਤੇ ਪੈਰੋਲ ਅਰਜ਼ੀ ਦੀ ਹਮਾਇਤ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਦਿੱਲੀ ਦੀ ਮੰਡੋਲੀ ਜੇਲ੍ਹ (ਜਿੱਥੇ ਹਵਾਰਾ ਬੰਦ ਹੈ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਸਿਫ਼ਾਰਸ਼ਾਂ ਲੈਣ ਮਗਰੋਂ ਹਵਾਰਾ ਦੀ ਪੈਰੋਲ ਅਰਜ਼ੀ ’ਤੇ ਸਮਾਂਬੱਧ ਫ਼ੈਸਲਾ ਲੈਣ।

ਜ਼ਿਕਰਯੋਗ ਹੈ ਕਿ ਹਵਾਰਾ ਚੰਡੀਗੜ੍ਹ ’ਚ 31 ਅਗਸਤ 1995 ਨੂੰ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਨਾਲ ਜੁੜੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਧਮਾਕੇ ’ਚ ਬੇਅੰਤ ਸਿੰਘ ਸਣੇ 17 ਜਣਿਆਂ ਦੀ ਮੌਤ ਹੋ ਗਈ ਸੀ। ਹਵਾਰਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਬਾਅਦ ਵਿੱਚ ਹਾਈ ਕੋਰਟ ਨੇ ਇਹ ਸਜ਼ਾ ਬਦਲ ਦਿੱਤੀ ਸੀ।

Advertisement
×