DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jagtar Singh Hawara ਦੇ ਇਕ ਦਿਨ ਦੀ ਪੈਰੋਲ ਲੈਣ ਲਈ ਸਹਿਮਤ ਹੋਣ ਦੇ ਚਰਚੇ

ਬਿਮਾਰ ਮਾਤਾ ਨੂੰ ਮਿਲਣ ਲਈ ਮੰਗੀ ਸੀ ਪੈਰੋਲ; ਹਾਲੇ ਲਿਖਤੀ ਹੁਕਮ ਜਾਰੀ ਨਹੀਂ ਹੋਏ

  • fb
  • twitter
  • whatsapp
  • whatsapp
featured-img featured-img
ਜਗਤਾਰ ਸਿੰਘ ਹਵਾਰਾ। ਫਾਈਲ ਫੋਟੋ
Advertisement

Jagtar Singh Hawara Parole: ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਵਲੋਂ ਇਕ ਦਿਨ ਦੀ ਪੈਰੋਲ ਲੈਣ ਲਈ ਸਹਿਮਤ ਹੋਣ ਦੇ ਚਰਚੇ ਹਨ। ਇਹ ਕਿਹਾ ਜਾ ਰਿਹਾ ਹੈ ਕਿ ਹਵਾਰਾ ਆਪਣੀ ਬਜ਼ੁਰਗ ਤੇ ਬਿਮਾਰ ਮਾਤਾ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਲੈਣ ਵਾਸਤੇ ਸਹਿਮਤ ਹੋ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਹਾਲਾਂਕਿ, ਸੁਰੱਖਿਆ ਅਤੇ ਹੋਰ ਤਕਨੀਕੀ ਕਾਰਨਾਂ ਕਰਕੇ ਇਹ ਤਜਵੀਜ਼ ਅੰਤਿਮ ਰੂਪ ਨਹੀਂ ਲੈ ਸਕੀ।

Advertisement

ਜਾਣਕਾਰੀ ਅਨੁਸਾਰ ਹਵਾਰਾ ਦੀ ਮਾਤਾ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਨੂੰ ਦੇਖਦਿਆਂ ਪਰਿਵਾਰ ਨੇ ਹਵਾਰਾ ਨੂੰ ਇਕ ਦਿਨ ਦੀ ਪੈਰੋਲ ਲੈਣ ਲਈ ਸਹਿਮਤ ਹੋਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਹਵਾਰਾ ਨੇ ਆਪਣੀ ਸਹਿਮਤੀ ਦੇ ਦਿੱਤੀ।

Advertisement

ਇਹ ਪਤਾ ਲੱਗਿਆ ਹੈ ਕਿ ਹਵਾਰਾ ਨੂੰ ਆਪਣੀ ਮਾਤਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਿਲਣ ਲਈ ਲਗਪਗ ਸੱਤ ਤੋਂ ਅੱਠ ਘੰਟੇ ਮਿਲ ਸਕਦੇ ਹਨ। ਇਸ ਸਮੇਂ ਵਿੱਚ ਦਿੱਲੀ ਤੋਂ ਪੰਜਾਬ ਆਉਣ ਅਤੇ ਵਾਪਸ ਜਾਣ ਲਈ ਲੱਗਣ ਵਾਲਾ ਸਮਾਂ ਸ਼ਾਮਲ ਨਹੀਂ ਹੋਵੇਗਾ। ਪ੍ਰਸ਼ਾਸਨ ਵੱਲੋਂ ਆਉਣ-ਜਾਣ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਹਵਾਰਾ ਦੀ ਸਹਿਮਤੀ ਹਾਲੇ ਜ਼ੁਬਾਨੀ ਹੈ। ਪੈਰੋਲ ਸਬੰਧੀ ਕੋਈ ਲਿਖਤੀ ਹੁਕਮ ਜਾਰੀ ਨਹੀਂ ਹੋਇਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਦੀ ਤਰੀਕ ਵੀ ਤੈਅ ਨਹੀਂ ਕੀਤੀ ਗਈ।

ਪਰਿਵਾਰ ਨੂੰ ਉਮੀਦ ਹੈ ਕਿ ਲੋੜੀਂਦੀਆਂ ਕਾਨੂੰਨੀ ਰਸਮਾਂ ਪੂਰੀਆਂ ਹੋਣ ਮਗਰੋਂ ਇਹ ਮੁਲਾਕਾਤ ਸੰਭਵ ਹੋ ਸਕੇਗੀ।

ਬੇਅੰਤ ਸਿੰਘ ਕਤਲ ਕਾਂਡ: ਜਗਤਾਰ ਹਵਾਰਾ ਦੀ ਜੇਲ੍ਹ ਬਦਲੀ ਦੀ ਅਰਜ਼ੀ ’ਤੇ ਸੁਣਵਾਈ ਟਲੀ

Advertisement
×