ਜ਼ੀਰਕਪੁਰ: ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਭਾਜਪਾ ਦੇ ਉਮੀਦਵਾਰ ਸੰਜੀਵ ਖੰਨਾ ਦੇ ਹੱਕ ਵਿੱਚ ਦਸ ਫਰਵਰੀ ਨੂੰ ਚੋਣ ਪ੍ਰਚਾਰ ਕਰਨਗੇ। ਇਸ ਸਬੰਧੀ ਸੰਜੀਵ ਖੰਨਾ ਨੇ ਦੱਸਿਆ ਕਿ ਦਸ ਫਰਵਰੀ ਨੂੰ ਸ੍ਰੀ ਠਾਕੁਰ ਜ਼ੀਰਕਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਲੰਘੇ ਦਿਨੀਂ ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਵੀਡੀਓ ਸੰਦੇਸ਼ ਰਾਹੀਂ ਹਲਕਾ ਡੇਰਾਬੱਸੀ ਵਾਸੀਆਂ ਨੂੰ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੀ ਦਸ ਤਰੀਕ ਨੂੰ ਚੋਣ ਰੈਲੀ ਦੌਰਾਨ ਹੀ ਸ੍ਰੀ ਜੈਰਾਮ ਠਾਕੁਰ ਵੱਲੋਂ ਪੰਜਾਬ ਵਿੱਚ ਭਾਜਪਾ ਦਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ