DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jakhar on DA Arrears : ਜਦੋਂ 3 ਸਾਲ ਤੱਕ ਮਹਿੰਗਾਈ ਭੱਤਾ ਮਿਲਣਾ ਹੀ ਨਹੀਂ, ਤਾਂ ਪ੍ਰਚਾਰ ਕਿਸ ਗੱਲ ਦਾ: ਸੁਨੀਲ ਜਾਖੜ

ਨਵੇਂ ਭਰਤੀ ਮੁਲਾਜ਼ਮਾਂ ਲਈ ਡੀਏ ਦੇ ਐਲਾਨ ਨੂੰ ਸੁਨੀਲ ਜਾਖੜ ਨੇ ਦੱਸਿਆ ‘ਫੁੱਟ ਪਾਊ ਨੀਤੀ’; ਸਾਰੇ ਮੁਲਾਜ਼ਮਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਸੁਨੀਲ ਜਾਖੜ ਦੀ ਫਾਈਲ ਫੋਟੋ
Advertisement

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਸਬੰਧੀ ਕੀਤੇ ਐਲਾਨ ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੇ ਐਲਾਨਾਂ ਰਾਹੀਂ ਸਰਕਾਰੀ ਮੁਲਾਜ਼ਮਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਖੜ ਨੇ ਸਰਕਾਰ ਦੇ ਐਲਾਨ ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਨਿਸ਼ਾਨਾ ਸੇਧਿਆ ਕਿ ਨਵੇਂ ਭਰਤੀ ਹੋਏ ਮੁਲਾਜ਼ਮ ਆਪਣੀ ਸੇਵਾ ਦੇ ਪਹਿਲੇ ਤਿੰਨ ਸਾਲਾਂ ਦੌਰਾਨ ਡੀਏ ਲੈਣ ਦੇ ਹੱਕਦਾਰ ਹੀ ਨਹੀਂ ਹੁੰਦੇ।

ਉਨ੍ਹਾਂ ਸਵਾਲ ਕੀਤਾ, “ਜੇਕਰ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਿੰਨ ਸਾਲ ਤੱਕ ਡੀਏ ਮਿਲਣਾ ਹੀ ਨਹੀਂ, ਤਾਂ ਇਸ ਐਲਾਨ ਨਾਲ ਆਖਰ ਕਿਸ ਨੂੰ ਫਾਇਦਾ ਹੋਣ ਜਾ ਰਿਹਾ ਹੈ? ਕੀ ਇਹ ਮਹਿਜ਼ ਇੱਕ ਫੋਕਾ ਪ੍ਰਚਾਰ ਹੈ?”

Advertisement

ਗੌਰਤਲਬ ਹੈ ਕਿ ਸਰਕਾਰ ਦੇ ਇਸ ਕਦਮ ਨਾਲ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85,000 ਮੁਲਾਜ਼ਮਾਂ ਦਾ ਡੀਏ 42 ਫੀਸਦੀ ਤੋਂ ਵਧ ਕੇ 60 ਫੀਸਦੀ ਹੋ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਭਰਤੀ ਹੋਏ ਲਗਭਗ 3.15 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਅਜੇ ਵੀ ਆਪਣੇ ਬਕਾਏ ਦੀ ਵਾਟ ਤੱਕ ਰਹੇ ਹਨ।

Advertisement

ਸੋਸ਼ਲ ਮੀਡੀਆ ’ਤੇ ਜਾਰੀ ਇੱਕ ਸੁਨੇਹੇ ਵਿੱਚ ਜਾਖੜ ਨੇ ਕਿਹਾ ਕਿ ਜੇਕਰ ਸਰਕਾਰ ਦਾ ਇਹ ਦਾਅਵਾ ਮੰਨ ਵੀ ਲਿਆ ਜਾਵੇ ਕਿ ਉਸ ਨੇ 75,000 ਨਵੀਆਂ ਭਰਤੀਆਂ ਕੀਤੀਆਂ ਹਨ, ਤਾਂ ਵੀ ਪ੍ਰੋਬੇਸ਼ਨ ਸਮੇਂ ਦੌਰਾਨ ਉਨ੍ਹਾਂ ਨੂੰ ਕੋਈ ਭੱਤਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤਾ ਕੋਈ ਖੈਰਾਤ ਨਹੀਂ, ਸਗੋਂ ਵਧਦੀ ਮਹਿੰਗਾਈ ਦਾ ਸਾਹਮਣਾ ਕਰਨ ਲਈ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸਰਕਾਰ ਦੇ ਮਾੜੇ ਵਿੱਤੀ ਪ੍ਰਬੰਧਾਂ ਦਾ ਬੋਝ ਮੁਲਾਜ਼ਮਾਂ ’ਤੇ ਪਾਉਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕੀ ਬਕਾਏ ਤੁਰੰਤ ਜਾਰੀ ਕਰੇ।

Advertisement
×