ਕ੍ਰਿਕਟ ਮੁਕਾਬਲੇ ਵਿੱਚ ਜਲੰਧਰ ਦੀ ਟੀਮ ਜੇਤੂ
ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ 19 ਸਾਲ ਉਮਰ ਵਰਗ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੀ ਦੇਖ-ਰੇਖ ਹੇਠ ਕਰਵਾਏ...
Advertisement
ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ 19 ਸਾਲ ਉਮਰ ਵਰਗ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਇੰਦੂ ਬਾਲਾ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਆਸ਼ੀਰਵਾਦ ਦਿੱਤਾ। ਮੇਜ਼ਬਾਨ ਮੁਹਾਲੀ ਤੇ ਜਲੰਧਰ ਦੀਆਂ ਟੀਮਾਂ ਵਿਚਕਾਰ ਖੇਡੇ ਗਏ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਜਲੰਧਰ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ 221 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਮੇਜ਼ਬਾਨ ਮੁਹਾਲੀ ਦੀ ਟੀਮ ਨਿਰਧਾਰਤ ਓਵਰਾਂ ਵਿੱਚ 6 ਵਿਕਟਾਂ ਗੁਆ ਕੇ ਸਿਰਫ਼ 203 ਦੌੜਾਂ ਹੀ ਬਣਾ ਸਕੀ। ਮੈਚ ਵਿੱਚ ਮੇਜ਼ਬਾਨ ਟੀਮ ਨੂੰ 18 ਦੌੜਾਂ ਦੀ ਹਾਰ ਦਾ ਮੂੰਹ ਦੇਖਣਾ ਪਿਆ। ਹੋਰਨਾਂ ਮੈਚਾਂ ਵਿੱਚ ਮੋਗਾ ਨੇ ਫ਼ਤਹਿਗੜ੍ਹ ਸਾਹਿਬ ਨੂੰ 8 ਵਿਕਟਾਂ ਨਾਲ, ਕਪੂਰਥਲਾ ਨੇ ਫਾਜ਼ਿਲਕਾ ਨੂੰ 76 ਦੌੜਾਂ ਨਾਲ, ਸੰਗਰੂਰ ਨੇ ਫਰੀਦਕੋਟ ਨੂੰ 58 ਦੌੜਾਂ ਨਾਲ ਅਤੇ ਤਰਨ ਤਾਰਨ ਨੇ ਪਟਿਆਲਾ ਨੂੰ 13 ਦੌੜਾਂ ਦੇ ਅੰਤਰ ਨਾਲ ਹਰਾ ਕੇ ਅਗਲੇ ਗੇੜ ਵਿੱਚ ਥਾਂ ਬਣਾਈ।
Advertisement
Advertisement
