ਮੀਂਹ ਕਾਰਨ ਜ਼ੀਰਕਪੁਰ ’ਚ ਹਰ ਪਾਸੇ ਜਾਮ: ਲੋਕ ਪ੍ਰੇਸ਼ਾਨ ਪਰ ਹੱਲ ਕੋਈ ਨਹੀਂ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਜੁਲਾਈ

ਮੀਂਹ ਤੋਂ ਬਾਅਦ ਚੰਡੀਗੜ੍ਹ-ਅੰਬਾਲਾ ਰਾਸ਼ਟਰੀ ਮਾਰਗ 'ਤੇ ਅੱਜ ਜ਼ੀਰਕਪੁਰ 'ਚ ਕਈ ਥਾਵਾਂ 'ਤੇ ਪਾਣੀ ਭਰ ਗਿਆ, ਜਿਸ ਕਾਰਨ ਪਟਿਆਲਾ ਚੌਕ ਨੇੜੇ ਆਵਾਜਾਈ ਠੱਪ ਹੋ ਗਈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸਥਾਨਕ ਬੱਸ ਸਟੈਂਡ ਨੇੜੇ ਫਲਾਈਓਵਰ ਦੇ ਹੇਠਾਂ ਗੋਡੇ ਗੋਡੇ ਪਾਣੀ ਖੜ੍ਹਾ ਹੈ। ਮੁੱਖ ਮਾਰਗ ’ਤੇ ਮੈਟਰੋ ਪੁਆਇੰਟ ਅਤੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਕਈ ਸਕੂਲੀ ਬੱਸਾਂ ਟ੍ਰੈਫਿਕ ਜਾਮ ਵਿੱਚ ਫਸ ਗਈਆਂ  ਤੇ ਐਂਬੂਲੈਂਸ ਨੂੰ ਵੀ ਰਾਹ ਨਹੀਂ ਮਿਲਿਆ। ਜ਼ੀਰਕਪੁਰ ਕਸਬੇ ਦੀਆਂ ਅੰਦਰਲੀਆਂ ਸੜਕਾਂ ਬਰਸਾਤ ਦੇ ਪਾਣੀ ਨਾਲ ਭਰ ਗਈਆਂ। ਏਅਰਪੋਰਟ ਰੋਡ 'ਤੇ ਕਈ ਥਾਵਾਂ 'ਤੇ ਪਾਣੀ ਭਰ ਗਿਆ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All