ਆਤਿਸ਼ ਗੁਪਤਾ
ਚੰਡੀਗੜ੍ਹ, 12 ਅਗਸਤ
ਯੂਟੀ ਪ੍ਰਸ਼ਾਸਨ ਨੇ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਅੱਜ 12 ਅਗਸਤ ਰਾਤ ਨੂੰ ਕਰਫ਼ਿਊ ਵਿੱਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਪ੍ਰਸ਼ਾਸਨ ਦੇ ਬੁਲਾਰੇ ਦੇ ਦੱਸਿਆ ਕਿ ਬੁੱਧਵਾਰ ਰਾਤ ਨੂੰ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਰਹੇਗਾ, ਜਦ ਕਿ ਰੋਜ਼ਾ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲੱਗਦਾ ਹੈ। ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਕਰਫ਼ਿਊ ਵਿੱਚ ਢਿੱਲ ਸਬੰਧੀ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਯੂਟੀ ਦੇ ਪ੍ਰਸ਼ਾਸਕ ਨਾਲ ਸੰਪਰਕ ਕੀਤਾ ਸੀ।