ਜਸਜੀਤ ਸਿੰਘ ਨੇ ਚਾਰਜ ਸੰਭਾਲਿਆ
ਜਸਜੀਤ ਸਿੰਘ ਨੇ ਨਗਰ ਨਿਗਮ ਮੁਹਾਲੀ ਦੇ ਸੰਯੁਕਤ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਰੂਪਨਗਰ ’ਚ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਸਨ। ਜਸਜੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ...
Advertisement
ਜਸਜੀਤ ਸਿੰਘ ਨੇ ਨਗਰ ਨਿਗਮ ਮੁਹਾਲੀ ਦੇ ਸੰਯੁਕਤ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਰੂਪਨਗਰ ’ਚ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਸਨ। ਜਸਜੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹੋਣ ਦੇ ਨਾਤੇ, ਉਹ ਸ਼ਹਿਰੀ ਸ਼ਾਸਨ ਨੂੰ ਮਜ਼ਬੂਤ ਕਰਨ, ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਮੁਹਾਲੀ ਦੇ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਚੱਲ ਰਹੀਆਂ ਵਿਕਾਸ ਪਹਿਲਕਦਮੀਆਂ ਨੂੰ ਅੱਗੇ ਲਿਜਾਉਣ ਵਿੱਚ ਆਪਣੀ ਉਸਾਰੂ ਭੂਮਿਕਾ ਨਿਭਾਉਣਗੇ।
Advertisement
Advertisement
×

