ਜਸਮੀਨ ਕੌਰ ਮਿਸ ਤੀਜ ਤੇ ਰਾਜਵੀਰ ਕੌਰ ਮਿਸ ਪੰਜਾਬਣ ਬਣੀ
ਇਸ ਮੌਕੇ ਕਰਵਾਏ ਮੁਕਾਬਲਿਆਂ ’ਚ ਜਸਮੀਨ ਕੌਰ ਨੇ ਮਿਸ ਤੀਜ ਅਤੇ ਰਾਜਵੀਰ ਕੌਰ ਨੇ ਮਿਸ ਪੰਜਾਬਣ ਦਾ ਖ਼ਿਤਾਬ ਜਿੱਤਿਆ। ਇਸ ਮੌਕੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਰਹਿਣ ਵਾਲੀਆਂ ਦਰਜਨਾਂ ਲੜਕੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਨਾਮਵਰ ਪੰਜਾਬੀ ਗਾਇਕਾ ਜਸਵਿੰਦਰ ਕੌਰ ਦਾ ਖੁੱਲ੍ਹਾ ਅਖਾੜਾ ਵੀ ਲੱਗਿਆ।
ਮੁੱਖ ਮਹਿਮਾਨ ਵਜੋਂ ਸਮਾਰੋਹ ਵਿਚ ਸ਼ਾਮਿਲ ਹੋਏ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਤੀਆਂ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਫਾਊਡੇਸ਼ਨ ਦਾ ਅਜਿਹਾ ਉਪਰਾਲਾ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਅਤੇ ਆਪਣੇ ਵਿਰਾਸਤੀ ਤਿਉਹਾਰਾਂ ਦੀ ਜਾਣਕਾਰੀ ਦੇਣ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਪਾਉਣ ਵਾਲੀਆਂ ਅਦਾਕਾਰਾ ਮੋਹਣੀ ਤੂਰ, ਗੁਰਪ੍ਰੀਤ ਕੌਰ ਭੰਗੂ, ਰਾਜ ਧਾਲੀਵਾਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੀਬੀ ਬਲਬੀਰ ਕੌਰ ਸਾਬਕਾ ਬਲਾਕ ਸਮਿਤੀ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ, ਐੱਮਸੀ ਗੁਰਪ੍ਰੀਤ ਕੌਰ, ਅਮਨਜੋਤ ਕੌਰ ਰਾਮੂਵਾਲੀਆ, ਜਗਜੀਤ ਕੌਰ ਕਾਹਲੋਂ, ਸਤਵੰਤ ਕੌਰ ਜੌਹਲ, ਜਤਿੰਦਰ ਕੌਰ, ਹਰਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।