ਜਸਵਿੰਦਰ ਭੱਲਾ ਪੰਜ ਤੱਤਾਂ ’ਚ ਵਲੀਨ
ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ
Advertisement
ਮਸ਼ਹੂਰ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦਾ ਅੱਜ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਜਸਵਿੰਦਰ ਭੱਲਾ ਦਾ ਬੀਤੇ ਦਿਨ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਅੱਜ ਕਈ ਨੇਤਾਵਾਂ ਸਣੇ ਵੱਡੀ ਗਿਣਤੀ ਕਲਾਕਾਰਾਂ ਨੇ ਹਾਜ਼ਰੀ ਭਰੀ। ਅਦਾਕਾਰ ਗਿੱਪੀ ਗਰੇਵਾਲ, ਜਿੰਮੀ ਸ਼ੇਰਗਿੱਲ ਅਤੇ ਜਸਵੀਰ ਜੱਸੀ ਸਣੇ ਵੱਡੀ ਗਿਣਤੀ ਕਲਾਕਾਰਾਂ ਨੇ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ।
Advertisement
ਜਸਵਿੰਦਰ ਭੱਲਾ ਨੂੰ ਯਾਦ ਕਰਦਿਆਂ ਜਸਬੀਰ ਜੱਸੀ ਨੇ ਕਿਹਾ, ‘‘ਇਹ ਪੰਜਾਬੀ ਸਿਨੈ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ।’’
ਗਾਇਕ ਮਨਕੀਰਤ ਔਲਖ ਨੇ ਕਿਹਾ, ‘‘ਇਸ ਮੁਸ਼ਕਲ ਘੜੀ ਵਿੱਚ ਹਰ ਕਿਸੇ ਨੂੰ ਪਰਿਵਾਰ ਦਾ ਸਾਥ ਦੇਣਾ ਚਾਹੀਦਾ ਹੈ। ਜਸਵਿੰਦਰ ਭੱਲਾ ਸਾਡੀ ਇੰਡਸਟਰੀ ਦਾ ਮਾਣ ਸੀ। ਉਨ੍ਹਾਂ ਦੀ ਮੌਜੂਦਗੀ ਹੀ ਫਿਲਮ ਨੂੰ ਸੁਪਰਹਿੱਟ ਬਣਾ ਦਿੰਦੀ ਸੀ।’’
ਇਸ ਤੋਂ ਪਹਿਲਾਂ ਅਦਾਕਾਰਾ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਅਤੇ ਹੋਰ ਸਾਥੀ ਕਲਾਕਾਰਾਂ ਨੇ ਜਸਵਿੰਦਰ ਭੱਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement