ਮੁੱਖ ਮੰਤਰੀ ਦੇ ਸਵਾਲਾਂ ’ਤੇ ਜਥੇਦਾਰ ਗੜਗੱਜ ਦਾ ਪਲਟਵਾਰ
ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਚੁੱਕੇ ਗਏ ਸਵਾਲਾਂ ਤੇ ਅੱਜ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿਰੋਂ ਮੋਨੇ ਤੇ ਦਾੜੀ ਕੱਟੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਜਵਾਬਦੇਹ ਨਹੀਂ ਹੈ। ਉਨ੍ਹਾਂ ਆਖਿਆ ਕਿ ਅੱਜ ਸਮੁੱਚਾ ਪੰਥ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਤਾਬਦੀਆਂ ਮਨਾ ਰਿਹਾ ਤੇ ਜੇ ਗੁਰੂ ਸਾਹਿਬ ਦਾ ਇਹ ਪੰਥ ਉਨ੍ਹਾਂ ਨੂੰ ਕੋਈ ਸਵਾਲ ਕਰੇਗਾ ਤਾਂ ਜਥੇਦਾਰ ਗੁਰੂ ਦੇ ਪੰਥ ਨੂੰ ਜਵਾਬਦੇਹ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਬਹੁਤ ਸਰਕਾਰਾਂ ਆਈਆਂ ਤੇ ਬਹੁਤ ਸਰਕਾਰਾਂ ਗਈਆਂ ਉਨ੍ਹਾਂ ਨੇ ਕਦੇ ਸਰਕਾਰਾਂ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਸਾਡੇ ਲਈ ਅਸਲੀ ਸਰਕਾਰ ਗੁਰੂ ਕਲਗੀਧਰ ਦੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੀ ਮੌਜੂਦ ਸਨ।
