ਜਵਾਹਰਪੁਰ ਵਾਸੀਆਂ ਨੂੰ ਮਿਲੇਗਾ ਸਾਫ਼-ਸੁਥਰਾ ਪਾਣੀ
ਵਿਧਾਇਕ ਨੇ 86.81 ਲੱਖ ਰੁਪਏ ਦੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ
Advertisement
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਜਵਾਹਰਪੁਰ ਵਿੱਚ 86.81 ਲੱਖ ਰੁਪਏ ਦੀ ਇੱਕ ਨਵੀਂ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ, ਜੋ ਕਿ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਬਣਾਈ ਗਈ ਹੈ।
ਨਵੀਂ ਚਾਲੂ ਕੀਤੀ ਗਈ ਇਸ ਯੋਜਨਾ ਵਿੱਚ 320 ਮੀਟਰ ਡੂੰਘਾਈ ਵਾਲਾ 10 ਇੰਚ ਦਾ ਬੋਰਵੈੱਲ, 1 ਲੱਖ ਲੀਟਰ ਸਮਰੱਥਾ ਵਾਲਾ ਓਵਰਹੈੱਡ ਟੈਂਕ, ਪੰਪ ਚੈਂਬਰ-ਕਮ-ਸਟਾਫ ਕੁਆਰਟਰ ਅਤੇ ਇੱਕ ਸੀ ਐੱਸ ਸੀ ਕੰਪਲੈਕਸ ਸ਼ਾਮਲ ਹਨ। ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਜਵਾਹਰਪੁਰ ਦੇ ਵਸਨੀਕਾਂ ਨੂੰ ਹੁਣ ਨਿਯਮਤ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਹੋਵੇਗੀ।
Advertisement
ਵਿਧਾਇਕ ਰੰਧਾਵਾ ਨੇ ਹਰ ਪਿੰਡ ਵਿੱਚ ਜ਼ਰੂਰੀ ਨਾਗਰਿਕ ਸਹੂਲਤਾਂ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹਰ ਘਰ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਅਤੇ ਜਨਤਕ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਕਈ ਥਾਵਾਂ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਪੰਚਾਇਤ ਮੈਂਬਰਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ।
Advertisement
