ਜੀਤੀ ਨੇ ਸ਼ਿਵਾਲਿਕ ਸਿਟੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਸ਼ਿਵਾਲਿਕ ਸਿਟੀ ਖਰੜ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ। ਸ਼ਿਵਾਲਿਕ ਸਿਟੀ ਵਾਸੀਆਂ ਵੱਲੋਂ ਸੜਕਾਂ ਦੀ ਖਰਾਬ ਹਾਲਤ, ਸਟ੍ਰੀਟ ਲਾਈਟਾਂ, ਸਫਾਈ ਦੀ...
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਸ਼ਿਵਾਲਿਕ ਸਿਟੀ ਖਰੜ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ।
ਸ਼ਿਵਾਲਿਕ ਸਿਟੀ ਵਾਸੀਆਂ ਵੱਲੋਂ ਸੜਕਾਂ ਦੀ ਖਰਾਬ ਹਾਲਤ, ਸਟ੍ਰੀਟ ਲਾਈਟਾਂ, ਸਫਾਈ ਦੀ ਘਾਟ ਵਰਗੀਆਂ ਬੁਨਿਆਦੀ ਲੋੜਾਂ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਪ੍ਰਤੀ ਵਿਧਾਇਕ ਵੱਲੋਂ ਪੂਰੀ ਤਰ੍ਹਾ ਅਣਦੇਖੀ ਕੀਤੀ ਗਈ ਹੈ, ਜਿਸ ਕਰਕੇ ਲੋਕਾਂ ਵਿਚ ਰੋਸ ਹੈ। ਜੀਤੀ ਪਡਿਆਲਾ ਨੇ ਲੋਕਾਂ ਦੇ ਸੁਝਾਅ ਤੇ ਸ਼ਿਕਾਇਤਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦ ਹੀ ਇਨ੍ਹਾਂ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਦੇ ਅੱਗੇ ਉਠਾ ਕੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਵਿਕਾਸ ਯੋਜਨਾਵਾਂ ਰਾਹੀਂ ਸ਼ਿਵਾਲਿਕ ਸਿਟੀ ਅਤੇ ਖਰੜ ਇਲਾਕੇ ਨੂੰ ਹੋਰ ਮਾਡਰਨ ਤੇ ਸੁਵਿਧਾਜਨਕ ਬਣਾਉਣ ਲਈ ਕਾਂਗਰਸ ਪਾਰਟੀ ਪੂਰੀ ਕੋਸ਼ਿਸ਼ ਕਰੇਗੀ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਗਿੱਲ, ਰਾਜਕੁਮਾਰ ਖੂਨੀ ਮਾਜਰਾ, ਡਾ. ਰਘਬੀਰ ਸਿੰਘ ਬੰਗੜ, ਰਾਜਦੀਪ ਗਰੇਵਾਲ, ਨਵਨੀਤ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ, ਜਗਦੀਪ ਸਿੰਘ ਬਾਠ, ਜਗਦੀਸ਼ ਸ਼ਰਮਾ, ਨਰਿੰਦਰ ਤਲਵਾਰ, ਹਰਨੇਕ ਸਿੰਘ ਭੱਟੀ, ਪਿਯੂਸ਼ ਵਿੱਜ, ਪਰਮਿੰਦਰ ਸਿੰਘ ਗਰੇਵਾਲ ਅਤੇ ਪਰਵਿੰਦਰ ਸਿੰਘ ਸੈਣੀ ਹਾਜ਼ਰ ਸਨ।