ਜੀਤੀ ਪਡਿਆਲਾ ਵੱਲੋਂ ਗੋਸਲਾਂ ’ਚ ਮੀਟਿੰਗ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡ ਗੋਸਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੀਤੀ। ਮੀਟਿੰਗ ਵਿੱਚ ਕਾਂਗਰਸੀ ਵਰਕਰਾਂ ਨੇ ਹਿੱਸਾ ਲੈਂਦਿਆਂ...
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡ ਗੋਸਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੀਤੀ। ਮੀਟਿੰਗ ਵਿੱਚ ਕਾਂਗਰਸੀ ਵਰਕਰਾਂ ਨੇ ਹਿੱਸਾ ਲੈਂਦਿਆਂ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਰਣਨੀਤੀ ’ਤੇ ਵਿਚਾਰ-ਚਰਚਾ ਕੀਤੀ ਗਈ। ਪ੍ਰਧਾਨ ਰਣਜੀਤ ਸਿੰਘ ਜੀਤੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਨੀਅਤ ਨਾਲ ਹੀ ਲੈਂਡ ਪੂਲਿੰਗ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਬਤ ਕਰਦੀ ਹੈ ਕਿ ‘ਆਪ’ ਕਿਸਾਨ ਵਿਰੋਧੀ ਹੈ। ਇਸ ਮੌਕੇ ਕਮਲਜੀਤ ਸਿੰਘ, ਬਲਜਿੰਦਰ ਸਿੰਘ, ਰਣਧੀਰ ਸਿੰਘ, ਸਤਵੀਰ ਸਿੰਘ ਸੱਤਾ, ਜਸਵੀਰ ਸਿੰਘ, ਬਲਜਿੰਦਰ ਸਿੰਘ ਸਾਬਕਾ ਪੰਚ, ਦਰਸ਼ਨ ਸਿੰਘ ਹਾਜ਼ਰ ਸਨ।
Advertisement