ਜੀਤੀ ਪਡਿਆਲਾ ਵੱਲੋਂ ਡਲਵੀ ਨਾਲ ਮੁਲਾਕਾਤ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ਼ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਉੱਤਮ ਰਾਓ ਡਲਵੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜੀਤੀ ਪਡਿਆਲਾ ਨੇ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ...
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ਼ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਉੱਤਮ ਰਾਓ ਡਲਵੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜੀਤੀ ਪਡਿਆਲਾ ਨੇ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ ਅਤੇ ਆਉਣ ਵਾਲੀਆਂ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ।
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਅਤੇ ਰਵਿੰਦਰ ਉੱਤਮ ਰਾਓ ਡਲਵੀ ਵਿਚਕਾਰ ਕਾਂਗਰਸ ਪਾਰਟੀ ਦੇ ਪਿੰਡਾਂ ਵਿੱਚ ਮਜ਼ਬੂਤ ਢਾਂਚੇ,ਪਿੰਡ ਅਤੇ ਵਾਰਡ ਪੱਧਰ ’ਤੇ ਵਰਕਰਾਂ ਦੀ ਭੂਮਿਕਾ,ਲੋਕ ਮੁੱਦਿਆਂ ਨੂੰ ਸਹੀ ਢੰਗ ਨਾਲ ਉਜਾਗਰ ਕਰਨ ਅਤੇ ਆਮ ਲੋਕਾਂ ਦੇ ਪੱਧਰ ਦੀ ਰਾਜਨੀਤੀ ਕਰਨ ਦੀ ਰਣਨੀਤੀ ’ਤੇ ਚਰਚਾ ਹੋਈ। ਇਸ ਤੋਂ ਇਲਾਵਾ ਜ਼ਿਲ੍ਹਾ ਮੁਹਾਲੀ ਵਿੱਚ ਕਾਂਗਰਸ ਪਾਰਟੀ ਦੇ ਮੌਜੂਦਾ ਚਲ ਰਹੇ ਕੰਮ ਦੀ ਸਮੀਖਿਆ ਵੀ ਕੀਤੀ ਗਈ। -ਪੱਤਰ ਪ੍ਰੇਰਕ
Advertisement
Advertisement
×