ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਮਈ
ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਮੁਹਾਲੀ ਦੇ ਵਿਕਾਸ ਕਾਰਜਾਂ ਸਬੰਧੀ ਨਗਰ ਨਿਗਮ ਵੱਲੋਂ ਪਾਸ ਕੀਤੇ ਜਾਂਦੇ ਮਤਿਆਂ ਨੂੰ ਮਨਜ਼ੂਰੀ ਦੇਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਹ ਭਰੋਸਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਮਿਲੇ ਮੁਹਾਲੀ ਦੇ ਨਵੇਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਦਿੱਤਾ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸ੍ਰੀ ਬ੍ਰਹਮ ਮਹਿੰਦਰਾ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ।