ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਨਵੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-5 ਦੀ ਮਾਰਕੀਟ ਵਿੱਚ ਜਾਮ ਹੋਏ ਸੀਵਰੇਜ ਨੂੰ ਖੋਲ੍ਹਣ ਲਈ 1 ਕਰੋੜ 45 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ ਸੀਵਰ ਸਕਸ਼ਨ-ਕਮ-ਜੈਟਿੰਗ ਮਸ਼ੀਨਾਂ ਨਗਰ ਨਿਗਮ ਨੂੰ ਸੌਂਪੀਆਂ। ਇਨ੍ਹਾਂ ਮਸ਼ੀਨਾਂ ਵਿੱਚ ਦੋ-ਸੀਵਰ ਸਕਸਨ-ਕਮ-ਜੈਟਿੰਗ ਮਸ਼ੀਨਾਂ, ਇਕ-ਮਿਨੀ ਸੁਪਰ ਸਕਸਨ ਮਸ਼ੀਨ ਅਤੇ ਇਕ-ਮਿਨੀ ਜੈਟਿੰਗ ਮਸ਼ੀਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਆਈਟੀ ਸਿਟੀ ਮੁਹਾਲੀ ਦੀ ਕਾਇਆ-ਕਲਪ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਅੱਜ ਸ਼ਹਿਰ ਦੇ ਵੱਖ-ਵੱਖ ਸੈਕਟਰਾਂ/ ਵਾਰਡਾਂ ਵਿੱਚ 1 ਕਰੋੜ 50 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ।