ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਘਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਹੋ ਗਈ। ਸੈਕਟਰ 11 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਪਰਵੀਨ ਕ੍ਰਿਸ਼ਨ ਵਾਸੀ ਪੀਯੂ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਉਸ ਦੇ ਘਰ ਵਿੱਚ ਦਾਖਲ ਹੋ ਕੇ 3 ਜੋੜੇ ਵਾਲੀਆਂ, ਸੋਨੇ ਦੀ ਮੁੰਦਰੀ, 12 ਚਾਂਦੀ ਦੇ ਸਿੱਕੇ ਅਤੇ 2 ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਿਆ। -ਟਨਸ