ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਕਤੂਬਰ
ਇੱਥੇ ਸੈਕਟਰ-63 ਵਿੱਚ ਸਥਿਤ ਘਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਸਾਮਾਨ ਚੋਰੀ ਹੋ ਗਿਆ।
ਇਸ ਸਬੰਧੀ ਸੈਕਟਰ-49 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਅਭਾਗ ਠਾਕੁਰ ਵਾਸੀ ਸੈਕਟਰ-63 ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਉਸ ਦੇ ਘਰ ਦੇ ਤਾਲਾ ਤੋੜ ਕੇ 5 ਸੋਨੇ ਦੇ ਬਰੈਸਲੇਟ, 5 ਜੋੜੇ ਵਾਲੀਆਂ, ਸੋਨੇ ਤੇ ਚਾਂਦੀ ਦੇ ਗਹਿਣੇ ਅਤੇ ਲੈਪਟਾਪ ਚੋਰੀ ਕਰ ਕੇ ਫਰਾਰ ਹੋ ਗਿਆ। ਸੈਕਟਰ-49 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤੀ ਹੈ। ਪੁਲੀਸ ਨੇ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚਣੀ ਸ਼ੁਰੂ ਕਰ ਦਿੱਤੀ ਹੈ।