ਦੋ ਘਰਾਂ ’ਚ ਗਹਿਣੇ ਤੇ ਨਕਦੀ ਚੋਰੀ
ਮੋਰਿੰਡਾ ਦੇ ਵਾਰਡ ਨੰਬਰ 3 ਅਤੇ ਵਾਰਡ ਨੰਬਰ 15 ਵਿੱਚ ਚੋਰਾਂ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਤਿੰਦਰ ਸਿੰਘ ਵਾਸੀ ਵਾਰਡ ਨੰਬਰ 15 ਸ਼ੂਗਰ ਮਿੱਲ ਰੋਡ ਮੋਰਿੰਡਾ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਅਲਮਾਰੀ ’ਚ ਰੱਖੇ ਕਰੀਬ ਇੱਕ ਲੱਖ...
Advertisement
ਮੋਰਿੰਡਾ ਦੇ ਵਾਰਡ ਨੰਬਰ 3 ਅਤੇ ਵਾਰਡ ਨੰਬਰ 15 ਵਿੱਚ ਚੋਰਾਂ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਤਿੰਦਰ ਸਿੰਘ ਵਾਸੀ ਵਾਰਡ ਨੰਬਰ 15 ਸ਼ੂਗਰ ਮਿੱਲ ਰੋਡ ਮੋਰਿੰਡਾ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਅਲਮਾਰੀ ’ਚ ਰੱਖੇ ਕਰੀਬ ਇੱਕ ਲੱਖ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ 20 ਤੋਂ 25 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ। ਇਸੇ ਤਰ੍ਹਾਂ ਵਾਰਡ ਨੰਬਰ 3 ਨਿਵਾਸੀ ਸਤਵੰਤ ਕੌਰ ਨੇ ਦੱਸਿਆ ਕਿ ਚੋਰ ਪਰਸ ਵਿੱਚ ਰੱਖੇ ਲਗਭਗ 30 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਦੋਵਾਂ ਮਾਮਲਿਆਂ ’ਚ ਮੋਰਿੰਡਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
Advertisement
Advertisement