ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੰਦ ਘਰ ਵਿੱਚੋਂ ਗਹਿਣੇ ਤੇ ਹੋਰ ਸਾਮਾਨ ਚੋਰੀ

ਹਰਜੀਤ ਸਿੰਘ ਡੇਰਾਬੱਸੀ, 6 ਜੂਨ ਹੈਬਤਪੁਰ ਰੋਡ ’ਤੇ ਸਥਿਤ ਨਿਊ ਟਾਊਨ ਬਾਲਾ ਜੀ ਕਲੋਨੀ ਵਿੱਚ ਦਿਨ ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਬੰਦ ਪਏ ਘਰ ਵਿੱਚੋਂ ਗਹਿਣੇ ਚੋਰੀ ਕੀਤੇ ਹਨ। ਪਰਿਵਾਰ ਨੇ ਇਸ ਦੀ ਸ਼ਿਕਾਇਤ ਮੁਬਾਰਕਪੁਰ...
Advertisement

ਹਰਜੀਤ ਸਿੰਘ

ਡੇਰਾਬੱਸੀ, 6 ਜੂਨ

Advertisement

ਹੈਬਤਪੁਰ ਰੋਡ ’ਤੇ ਸਥਿਤ ਨਿਊ ਟਾਊਨ ਬਾਲਾ ਜੀ ਕਲੋਨੀ ਵਿੱਚ ਦਿਨ ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਬੰਦ ਪਏ ਘਰ ਵਿੱਚੋਂ ਗਹਿਣੇ ਚੋਰੀ ਕੀਤੇ ਹਨ। ਪਰਿਵਾਰ ਨੇ ਇਸ ਦੀ ਸ਼ਿਕਾਇਤ ਮੁਬਾਰਕਪੁਰ ਪੁਲੀਸ ਕੋਲ ਦਰਜ ਕਰਵਾਈ ਹੈ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਤਾ ਅਮੀਸ਼ਾ ਅਗਰਵਾਲ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦਾ ਘਰ ਨਿਊ ਟਾਊਨ ਬਾਲਾ ਜੀ ਕਲੋਨੀ ਵਿੱਚ ਸਥਿਤ ਹੈ।‌ ਉਸ ਦੀ ਮਾਂ ਨਿਤੂ ਅਗਰਵਾਲ ਤਿੰਨ ਜੂਨ ਨੂੰ 11.30 ਵਜੇ ਦੇ ਕਰੀਬ ਘਰ ਦਾ ਜਿੰਦਾ ਲਾ ਕੇ ਬਾਜ਼ਾਰ ਵਿੱਚ ਸਾਮਾਨ ਲੈਣ ਗਈ ਸੀ। ਉਹ ਬਾਜ਼ਾਰ ਤੋਂ ਸਾਮਾਨ ਲੈ ਕੇ ਦੁਪਹਿਰ ਕਰੀਬ 1.20 ਵਜੇ ਵਾਪਸ ਆਈ ਤਾਂ ਉਨ੍ਹਾਂ ਦੇ ਘਰ ਦਾ ਜਿੰਦਾ ਟੁੱਟਿਆ ਹੋਇਆ ਸੀ। ਉਨ੍ਹਾਂ ਜਦੋਂ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਉੱਥੇ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ।‌

ਉਨ੍ਹਾਂ ਦੱਸਿਆ ਕਿ ਅਲਮਾਰੀ ਦੇ ਲੌਕਰ ਵਿੱਚ ਸੋਨੇ ਚਾਂਦੀ ਦੇ ਗਹਿਣੇ, ਬਿਸਕੁਟ, ਕੈਮਰੇ ਸਣੇ ਹੋਰ ਕੀਮਤੀ ਸਾਮਾਨ ਰੱਖਿਆ ਹੋਇਆ ਸੀ ਜਿਸ ਨੂੰ ਚੋਰ ਲੈ ਕੇ ਫ਼ਰਾਰ ਹੋ ਗਏ ਹਨ। ਕਲੋਨੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਚੋਰਾਂ ਦੀ ਤਸਵੀਰ ਕੈਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਮੁਬਾਰਕਪੁਰ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲੀਸ ਨੇ ਸ਼ਿਕਾਇਤ ਮਿਲਣ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement