ਜੀਤੀ ਪਡਿਆਲਾ ਵੱਲੋਂ ਸ਼ਿਵਾਲਿਕ ਸਿਟੀ ਦੀਆਂ ਸੜਕਾਂ ਦਾ ਜਾਇਜ਼ਾ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅੱਜ ਸ਼ਿਵਾਲਿਕ ਸਿਟੀ ਖਰੜ ਪਹੁੰਚੇ। ਉਨ੍ਹਾਂ ਇਲਾਕੇ ਦੀਆਂ ਖਸਤਾ ਹਾਲ ਸੜਕਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਸਿਟੀ ਦੀਆਂ ਅੰਦਰੂਨੀ ਸੜਕਾਂ ਅਤੇ ਖਾਸ ਕਰਕੇ ਮੁੱਖ...
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅੱਜ ਸ਼ਿਵਾਲਿਕ ਸਿਟੀ ਖਰੜ ਪਹੁੰਚੇ। ਉਨ੍ਹਾਂ ਇਲਾਕੇ ਦੀਆਂ ਖਸਤਾ ਹਾਲ ਸੜਕਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਸਿਟੀ ਦੀਆਂ ਅੰਦਰੂਨੀ ਸੜਕਾਂ ਅਤੇ ਖਾਸ ਕਰਕੇ ਮੁੱਖ ਸੜਕ ’ਤੇ ਇੰਨੇ ਵੱਡੇ ਟੋਏ ਬਣ ਚੁੱਕੇ ਹਨ ਕਿ ਉਨ੍ਹਾਂ ਵਿੱਚ ਗੋਡੇ-ਗੋਡੇ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਵੱਡੇ ਹਾਦਸੇ ਵਾਪਰ ਸਕਦੇ ਹਨ।
ਉਨ੍ਹਾ ਕਿਹਾ ਕਿ ਇਹ ਇਲਾਕਾ ਮਿਉਂਸਿਪਲ ਕਮੇਟੀ ਖਰੜ ਦੀ ਹੱਦ ਵਿੱਚ ਹੋਣ ਦੇ ਬਾਵਜੂਦ ਪੂਰੀ ਤਰ੍ਹਾਂ ਅਣਗੌਲਿਆ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਇਸ ਮਸਲੇ ਨੂੰ ਉੱਚ ਪੱਧਰ ’ਤੇ ਉਠਾਏਗੀ, ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਲੋਕਾਂ ਦੇ ਹੱਕ ਵਿੱਚ ਰੋਸ ਮੁਜ਼ਾਹਰੇ ਵੀ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਗਿੱਲ ਬਡਾਲਾ, ਰਾਜਕੁਮਾਰ ਖੂਨੀ ਮਾਜਰਾ, ਭੁਪਿੰਦਰ ਸਿੰਘ, ਨਵਨੀਤ ਸਿੰਘ, ਨਰਿੰਦਰ, ਰਘਬੀਰ ਸਿੰਘ ਬੰਗੜ, ਪਿਯੂਸ ਵਿੱਜ, ਰਾਜਦੀਪ ਸਿੰਘ, ਜਗਦੀਸ ਸ਼ਰਮਾ, ਵਿਜੇ ਕੁਮਾਰ, ਪਰਮਿੰਦਰ ਗਰੇਵਾਲ, ਹਰਨੇਕ ਸਿੰਘ ਭੱਟੀ, ਪਰਵਿੰਦਰ ਸਿੰਘ ਸੈਣੀ ਅਤੇ ਬਲਬੀਰ ਸਿੰਘ ਹਾਜ਼ਰ ਸਨ।
Advertisement
Advertisement