ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਨੂੰ ਸਦਮਾ; ਮਾਤਾ ਦਾ ਦੇਹਾਂਤ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ। ਸਵਰਨਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ...
Advertisement
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ। ਸਵਰਨਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੇ ਪਰਿਵਾਰ ਵਿੱਚ ਪਤੀ ਬਹਾਦਰ ਸਿੰਘ ਤੋਂ ਇਲਾਵਾ ਪੁੱਤਰ ਅਮਨਦੀਪ ਸਿੰਘ, ਪ੍ਰੀਤ ਕੰਵਲ ਸਿੰਘ ਅਤੇ ਪੁੱਤਰੀ ਐਡਵੋਕੇਟ ਗਗਨ ਮੋਹਨੀ ਸ਼ਾਮਲ ਹਨ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ (ਮੀਡੀਆ) ਅਮਨਜੋਤ ਸਿੰਘ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗਾੜਾ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ (ਮੀਡੀਆ ਕਮਿਊਨੀਕੇਸ਼ਨ) ਅਨਿਲ ਸੈਣੀ, ਆਈਏਐੱਸ ਅਧਿਕਾਰੀ ਡੀਐੱਸ ਮਾਂਗਟ ਤੇ ਸੁਖਜੀਤ ਪਾਲ ਸਿੰਘ, ਸਾਬਕਾ ਜਸਟਿਸ ਪੀਐੱਸ ਤੇਜੀ, ਸਾਬਕਾ ਜਸਟਿਸ ਐੱਸਐੱਸ ਸਾਰੋ ਅਤੇ ਲੋਕ ਸੰਪਰਕ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਤੇ ਪੱਤਰਕਾਰ ਮੌਜੂਦ ਰਹੇ।

 

Advertisement

Advertisement
Show comments