ਪੱਤਰਕਾਰੀ ਵਿਭਾਗ ਨੇ ਕੌਮੀ ਪ੍ਰੈੱਸ ਦਿਵਸ ਮਨਾਇਆ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ਕੌਮੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰੈੱਸ ਦੀ ਆਜ਼ਾਦੀ, ਜ਼ਿੰਮੇਵਾਰੀ ਅਤੇ ਨੈਤਿਕਤਾ ਮੁੱਦਿਆਂ ’ਤੇ ਚਰਚਾ ਕੀਤੀ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ...
Advertisement
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ਕੌਮੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰੈੱਸ ਦੀ ਆਜ਼ਾਦੀ, ਜ਼ਿੰਮੇਵਾਰੀ ਅਤੇ ਨੈਤਿਕਤਾ ਮੁੱਦਿਆਂ ’ਤੇ ਚਰਚਾ ਕੀਤੀ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸੂਚਨਾ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਸੂਚਨਾ ਦਾ ਸਹੀ ਪ੍ਰਚਾਰ-ਪ੍ਰਸਾਰ ਕਰਨ, ਪੱਤਰਕਾਰੀ ਦੀਆਂ ਨੈਤਿਕ ਕਦਰਾਂ-ਕੀਮਤਾਂ ਬਣਾਈ ਰੱਖਣ ਅਤੇ ਵਿਕਾਸ ਦੇ ਮੁੱਖ ਮਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਪੱਤਰਕਾਰੀ ਨਾਲ ਜੁੜੀ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਨਿਭਾਅ ਸਕਦੀ ਹੈ।
ਵਿਭਾਗ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਪੱਤਰਕਾਰੀ ਦੇ ਰੁਝਾਨਾਂ, ਮੀਡੀਆ ਨੈਤਿਕਤਾ ਅਤੇ ਤਕਨੀਕੀ ਕੁਸ਼ਲਤਾਵਾਂ ਨਾਲ ਜੋੜਨ ਲਈ ਵੱਖ-ਵੱਖ ਵਰਕਸ਼ਾਪ, ਸੈਮੀਨਾਰ ਅਤੇ ਗੈਸਟ ਲੈਕਚਰ ਲਗਾਤਾਰ ਕਰਵਾਏ ਜਾਂਦੇ ਹਨ। ਇਸ ਮੌਕੇ ਵਿਭਾਗ ਦੇ ਪ੍ਰੋ. ਭਗਵੰਤ ਸਿੰਘ, ਪ੍ਰੋ. ਲਵਨੀਤ ਵਸ਼ਿਸ਼ਠ, ਪ੍ਰੋ. ਨਾਦਿਸ਼, ਪ੍ਰੋ. ਰੰਜਿਤਾ ਸ਼ਰਮ ਅਤੇ ਪ੍ਰੋ. ਅਮਨਦੀਪ ਕੌਰ ਨੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜ਼ੋਨਲ, ਰਾਜ ਅਤੇ ਰਾਸ਼ਟਰੀ ਪੱਧਰ ਦੇ ਯੁਵਕ ਮੇਲਿਆਂ ਅਤੇ ਮੀਡੀਆ ਮੇਲਿਆਂ ਵਿੱਚ ਨਾਮਣਾ ਖੱਟਣ ਵਾਲੇ ਵਿਭਾਗ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Advertisement
Advertisement
