ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 14 ਦਸੰਬਰ
ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਮੁਹਾਲੀ ਦੇ ਕੌਮੀ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਹਰਦੀਪ ਕੌਰ ਵਿਰਕ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇੱਥੋਂ ਦੇ ਫੇਜ਼ ਗਿਆਰਾਂ ਵਿਖੇ ਉਕਤ ਸੰਸਥਾ ਵੱਲੋਂ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ ਗਰਮ ਕੰਬਲ ਵੰਡਣ ਲਈ ਕਰਾਏ ਗਏ ਇੱਕ ਸਮਾਗਮ ਦੌਰਾਨ ਉਹ ਕਾਂਗਰਸ ਵਿੱਚ ਸ਼ਾਮਲ ਹੋਏ। ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਬਲਵੀਰ ਰਾਣੀ ਸੋਢੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮਹਿਲਾ ਕਾਂਗਰਸ ਪੰਜਾਬ ਦੀ ਮੀਡੀਆ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ।