ਲੋਕਆਯੁਕਤ ਵੱਲੋਂ ਅੰਬਾਲਾ ਜੇਲ੍ਹ ਦਾ ਦੌਰਾ
ਕੈਦੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ
Advertisement
ਹਰਿਆਣਾ ਦੇ ਲੋਆਯੁਕਤ ਜਸਟਿਸ ਹਰੀਪਾਲ ਵਰਮਾ ਨੇ ਅੱਜ ਕੇਂਦਰੀ ਜੇਲ੍ਹ ਅੰਬਾਲਾ ਦਾ ਦੌਰਾ ਕਰਦਿਆਂ ਹਵਾਲਾਤੀਆਂ ਤੇ ਕੈਦੀਆਂ ਨੂੰ ਦਿੱਤੀ ਜਾਣ ਵਾਲੀ ਸਹੂਲਤਾਂ ਦਾ ਜਾਇਜ਼ਾ ਲਿਆ। ਜੇਲ੍ਹ ਸੁਪਰਡੈਂਟ ਸਤਵਿੰਦਰ ਗੋਦਾਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਸਟਿਸ ਵਰਮਾ ਨੇ ਜੇਲ੍ਹ ਅਧਿਕਾਰੀਆਂ ਤੋਂ ਕੈਦੀਆਂ ਦੀ ਗਿਣਤੀ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹ ਮਹਿਲਾ ਵਾਰਡ ਵਿੱਚ ਗਏ ਅਤੇ ਮਹਿਲਾ ਕੈਦੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲਾਇਬ੍ਰੇਰੀ ਅਤੇ ਬੱਚਿਆਂ ਲਈ ਬਣਾਏ ਕਰੇਚ ਦੀ ਵਿਸ਼ੇਸ਼ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਹੋਰ ਕੈਦੀਆਂ ਨਾਲ ਵੀ ਸੰਵਾਦ ਕੀਤਾ ਅਤੇ ਕਾਨੂੰਨੀ ਸਹੂਲਤਾਂ ਸਮੇਤ ਹੋਰ ਪ੍ਰਬੰਧਾਂ ਬਾਰੇ ਜਾਣਿਆ। ਉਨ੍ਹਾਂ ਨੇ ਭੋਜਨ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਮੈਨਿਊ ਅਨੁਸਾਰ ਰੋਜ਼ਾਨਾ ਵੱਖ-ਵੱਖ ਤਰ੍ਹਾਂ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ ਅਤੇ ਸਫ਼ਾਈ ਸਬੰਧੀ ਖਾਸ ਧਿਆਨ ਦਿੱਤਾ ਜਾਂਦਾ ਹੈ। ਜੇਲ੍ਹ ਰੇਡੀਓ ਬਲਾਕ ਵਿੱਚ ਰੱਖੜੀ ਮੌਕੇ ਗੀਤ ਚਲਾਏ ਗਏ ਅਤੇ ਉਨ੍ਹਾਂ ਨੇ ਸਾਰੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਕੈਦੀਆਂ ਨੂੰ ਨਿਯਮਾਂ ਅਨੁਸਾਰ ਉੱਚ ਕੋਟੀਆਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਡੀਐਲਐਸਏ ਰਾਹੀਂ ਕਾਨੂੰਨੀ ਸਹਾਇਤਾ ਉਪਲੱਬਧ ਹੈ। ਇਸ ਮੌਕੇ ਡੀਐੱਸਪੀ ਨੀਲਮ ਸਮੇਤ ਜੇਲ੍ਹ ਦੇ ਕਈ ਅਧਿਕਾਰੀ ਮੌਜੂਦ ਸਨ।
Advertisement
Advertisement