ਜੂਨੀਅਰ ਇੰਜਨੀਅਰ ਤੇ ਸੈਨੇਟਰੀ ਇੰਸਪੈਕਟਰ ਮੁਅੱਤਲ
ਮੰਤਰੀ ਰਵਜੋਤ ਸਿੰਘ ਵੱਲੋਂ ਮੋਰਿੰਡਾ ਸ਼ਹਿਰ ਦਾ ਦੌਰਾ; ਗੰਦਗੀ ਦੇਖ ਕੇ ਹੋਏ ਖ਼ਫ਼ਾ
Advertisement
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜਨੀਅਰ ਨਰੇਸ਼ ਕੁਮਾਰ ਤੇ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਵਰਤਣ ਤੇ ਸ਼ਿਕਾਇਤਾਂ ਦੇ ਆਧਾਰ ’ਤੇ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਸਣੇ ਸ਼ਹਿਰ ਦੇ ਅੰਡਰਬ੍ਰਿਜ, ਵਾਰਡ ਨੰਬਰ5 ਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ ਅਤੇ ਸ਼ਿਵ ਨੰਦਾ ਸਕੂਲ ਰੋਡ ਆਦਿ ਦਾ ਅਚਾਨਕ ਦੌਰਾ ਕੀਤਾ। ਹਰ ਵਾਰਡ ’ਚ ਕੂੜਾ ਖਿਲਰਿਆ ਹੋਇਆ ਮਿਲਿਆ। ਮੰਤਰੀ ਨੇ ਮੋਰਿੰਡਾ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਦੇ ਤਬਾਦਲਾ ਦੇ ਹੁਕਮ ਦਿੱਤੇ। ਇਸ ਮੌਕੇ ਵਾਰਡ ਨੰਬਰ 5 ਤੇ 6 ਦੇ ਵਾਸੀਆਂ ਨੇ ਇਲਾਕੇ ਵਿੱਚ ਬੰਦ ਸੀਵਰੇਜ ਦੀ ਸ਼ਿਕਾਇਤ ਕੀਤੀ। ਉਨ੍ਹਾਂ ਓਵਰਫਲੋਅ ਪਾਣੀ ਦੇਖ ਕੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਦੀ ਕਲਾਸ ਲਾਈ। ਮੰਤਰੀ ਨੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਰਾਜੀਵ ਕਪੂਰ ਨੂੰ ਇੱਕ ਮਹੀਨੇ ਅੰਦਰ ਬੰਦ ਪਾਈਪਲਾਈਨਾਂ ਸਾਫ਼ ਕਰਵਾਉਣ ਦੇ ਹੁਕਮ ਦਿੱਤੇ।
Advertisement
Advertisement
×