DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਹਲਫ਼ ਲਿਆ

ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਾਦੇ ਸਮਾਗਮ ਦੌਰਾਨ ਹਲਫ਼ ਦਿਵਾਇਆ; ਅਲਾਹਾਬਾਦ ਹਾਈ ਕੋਰਟ ਤੋਂ ਤਬਦੀਲ ਹੋ ਕੇ ਆਏ ਜਸਟਿਸ ਮਿਸ਼ਰਾ
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ (56) ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਹਲਫ਼ ਲਿਆ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਇਕ ਸਾਦੇ ਸਮਾਗਮ ਦੌਰਾਨ ਜਸਟਿਸ ਮਿਸ਼ਰਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੌਜੂਦਾ ਤੇ ਸੇਵਾ ਮੁਕਤ ਜੱਜ, ਅਫਸਰਸ਼ਾਹੀ, ਬਾਰ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਸਨ।

ਜਸਟਿਸ ਮਿਸ਼ਰਾ, ਜੋ ਅਲਾਹਾਬਾਦ ਹਾਈ ਕੋਰਟ ਤੋਂ ਤਬਦੀਲ ਹੋ ਕੇ ਆਏ ਹਨ, ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਗਰੋਂ ਸਭ ਤੋਂ ਸੀਨੀਅਰ ਜੱਜ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦਾ ਤਬਾਦਲਾ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ 26 ਮਈ ਨੂੰ ਕੀਤੀ ਗਈ ਸਿਫਾਰਸ਼ ਮੁਤਾਬਕ ਕੀਤਾ ਗਿਆ ਹੈ।

Advertisement

ਜਸਟਿਸ ਮਿਸ਼ਰਾ ਨੇ ਦਿੱਲੀ ਯੂਨੀਵਰਸਿਟੀ ਦੇ ਕਿਰੋੜੀ ਮਲ ਕਾਲਜ ਤੋਂ ਅਰਥ ਸ਼ਾਸਤਰ (ਆਨਰਜ਼) ਵਿੱਚ ਆਪਣੀ ਅੰਡਰਗਰੈਜੁਏਟ ਪੜ੍ਹਾਈ ਕੀਤੀ, ਫਿਰ ਉਸੇ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਆਪਣੀ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ। ਉਹ 8 ਮਈ, 1993 ਨੂੰ ਬਾਰ ਵਿੱਚ ਸ਼ਾਮਲ ਹੋਏ। ਉਹ ਸਿਵਲ, ਸੰਵਿਧਾਨਕ ਅਤੇ ਸੇਵਾ ਕਾਨੂੰਨ ਵਿੱਚ ਮੁਹਾਰਤ ਰੱਖਦੇ ਸਨ, ਅਤੇ ਉਨ੍ਹਾਂ ਨੋਇਡਾ, ਗਾਜ਼ੀਆਬਾਦ ਅਤੇ ਅਲਾਹਾਬਾਦ ਦੇ ਵਿਕਾਸ ਅਧਿਕਾਰੀਆਂ ਸਮੇਤ ਕਈ ਕਾਨੂੰਨੀ ਅਥਾਰਟੀਆਂ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੂੰ 2013 ਵਿੱਚ ਸੀਨੀਅਰ ਵਕੀਲ ਵਜੋਂ ਨਾਮਜ਼ਦ ਕੀਤਾ ਗਿਆ ਸੀ। 3 ਫਰਵਰੀ, 2014 ਨੂੰ ਉਨ੍ਹਾਂ ਨੂੰ ਅਲਾਹਾਬਾਦ ਹਾਈ ਕੋਰਟ ਦਾ ਐਡੀਸ਼ਨਲ ਜੱਜ ਨਿਯੁਕਤ ਕੀਤਾ ਗਿਆ ਸੀ ਅਤੇ 1 ਫਰਵਰੀ, 2016 ਨੂੰ ਉਹ ਸਥਾਈ ਜੱਜ ਬਣ ਗਏ।

Advertisement
×