ਕਬੱਡੀ: ਅੰਮ੍ਰਿਤਸਰ ਦੀ ਟੀਮ ਚੈਂਪੀਅਨ
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਸਰਕਲ ਅੰਡਰ-19 ਸਾਲ ਲੜਕੀਆਂ ਦੇ ਮੁਕਾਬਲੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ’ਚ ਸਮਾਪਤ ਹੋਏ। ਮੁਕਾਬਲਿਆਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੀ ਟੀਮ ਰੂਪਨਗਰ ਜ਼ਿਲ੍ਹੇ ਦੀ ਟੀਮ ਨੂੰ 42-23 ਅੰਕਾਂ ਦੇ ਫਰਕ ਨਾਲ ਹਰਾ ਕੇ...
Advertisement
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਸਰਕਲ ਅੰਡਰ-19 ਸਾਲ ਲੜਕੀਆਂ ਦੇ ਮੁਕਾਬਲੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ’ਚ ਸਮਾਪਤ ਹੋਏ। ਮੁਕਾਬਲਿਆਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੀ ਟੀਮ ਰੂਪਨਗਰ ਜ਼ਿਲ੍ਹੇ ਦੀ ਟੀਮ ਨੂੰ 42-23 ਅੰਕਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੀ। ਬਠਿੰਡਾ ਜ਼ਿਲ੍ਹੇ ਦੀ ਟੀਮ ਨੇ ਪਟਿਆਲਾ ਦੀ ਟੀਮ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਅੱਜ ਦੇ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਕਰਵਾਈ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਅਤੇ ਸ਼ਰਨਜੀਤ ਕੌਰ ਨੇ ਕੀਤੀ।
Advertisement
Advertisement
