ਜ਼ਿਲ੍ਹਾ ਪ੍ਰਧਾਨ ਬਣੇ ਕਮਲ ਕਿਸ਼ੋਰ ਕਾਲਾ
ਖਰੜ ਦੇ ਵਸਨੀਕ ਅਤੇ ਨਗਰ ਕੌਂਸਲ ਦੇ ਸਾਬਕਾ ਮੈਂਬਰ ਕਮਲ ਕਿਸ਼ੋਰ ਕਾਲਾ ਨੂੰ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਬੰਧੀ ਨਿਯੁਕਤੀ ਪੱਤਰ ਪਾਰਟੀ ਵੱਲੋਂ ਦੇਰ ਰਾਤ ਜਾਰੀ ਕੀਤੇ ਗਏ। ਹਲਕਾ ਇੰਚਾਰਜ ਵਿਜੇ ਸ਼ਰਮਾ ਨੇ ਉਨ੍ਹਾਂ...
Advertisement
ਖਰੜ ਦੇ ਵਸਨੀਕ ਅਤੇ ਨਗਰ ਕੌਂਸਲ ਦੇ ਸਾਬਕਾ ਮੈਂਬਰ ਕਮਲ ਕਿਸ਼ੋਰ ਕਾਲਾ ਨੂੰ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਬੰਧੀ ਨਿਯੁਕਤੀ ਪੱਤਰ ਪਾਰਟੀ ਵੱਲੋਂ ਦੇਰ ਰਾਤ ਜਾਰੀ ਕੀਤੇ ਗਏ। ਹਲਕਾ ਇੰਚਾਰਜ ਵਿਜੇ ਸ਼ਰਮਾ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ। ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿੱਚ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਬਲਾਕ ਪ੍ਰਧਾਨ ਗੁਰਿੰਦਰ ਸਿੰਘ ਵੈਦਵਾਨ, ਸੋਸ਼ਲ ਮੀਡੀਆ ਇੰਚਾਰਜ ਰੁਪਿੰਦਰ ਕੌਰ ਬੱਤਰਾ ਤੇ ਹਲਕਾ ਇੰਚਾਰਜ ਸਰਬਜੀਤ ਕੌਰ ਆਦਿ ਸ਼ਾਮਲ ਸਨ।
Advertisement
Advertisement
